ਜਲੰਧਰ, 21 ਫਰਵਰੀ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੀ ਐੱਨ ਐੱਸ ਐੱਸ ਯੂਨਿਟ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਪਵਿੱਤਰਤਾ ਅਤੇ ਸ਼ਾਨ ਨੂੰ ਅਮੀਰ ਅਤੇ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ‘ਮਾਂ-ਬੋਲੀ ਦਿਵਸ’ ਮਨਾਇਆ। ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀ-ਅਧਿਆਪਕਾਂ ਨੇ ਆਪਣੀ ਮਾਂ-ਬੋਲੀ ਨੂੰ ਸ਼ੁੱਧ ਰੂਪ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਅਤੇ ਆਪਣੀ ਮਾਂ-ਬੋਲੀ ਨੂੰ ਸੱਭਿਆਚਾਰ ਨਾਲ ਜੋੜਨ ਦੀ ਸਹੁੰ ਚੁੱਕੀ।
ਆਨਲਾਈਨ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀ-ਅਧਿਆਪਕਾਂ ਨੇ ਆਪਣੇ ਕਲਾਤਮਕ ਪੋਸਟਰਾਂ ਰਾਹੀਂ ਮਾਂ-ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਾਕਸ਼ੀ ਠਾਕੁਰ ਅਤੇ ਵਿਸ਼ਾਲੀ ਅਰੋੜਾ ਨੂੰ ਪਹਿਲਾ ਅਤੇ ਵਸੁਧਾ ਖੰਨਾ ਨੂੰ ਦੂਜਾ ਇਨਾਮ ਮਿਲਿਆ। ਸਲੋਗਨ ਰਾਈਟਿੰਗ ਵਿੱਚ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਸਾਰਥਕਤਾ ਨੂੰ ਉਜਾਗਰ ਕੀਤਾ ਗਿਆ। ਸਲੋਗਨ ਲਿਖਣ ਮੁਕਾਬਲੇ ਵਿੱਚ ਨੰਦਿਨੀ ਲੂਥਰਾ ਨੇ ਪਹਿਲਾ, ਗਗਨਪ੍ਰੀਤ ਕੌਰ ਨੇ ਦੂਜਾ ਅਤੇ ਮੇਘਾ ਸ਼ਰਮਾ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਪਿ੍ਰੰਸੀਪਲ ਡਾ. ਅਰਜਿੰਦਰ ਸਿੰਘ ਨੇ ਜੇਤੂਆਂ ਨੂੰ ਅਤੇ ਸਾਰੇ ਪ੍ਰਤੀਯੋਗੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸਾਰੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ ਗਏ।