*ਯੂਕਰੇਨ ‘ਚ ਫਸੇ ਭਾਰਤੀਆਂ ਦੀ ਮਦਦ ਵਾਸਤੇ ਦਿੱਲੀ ਕਮੇਟੀ ਨੇ ਖੋਲ੍ਹੇ ਦਰਵਾਜੇ-ਕਾਲਕਾ , ਕਾਹਲੋਂ ਅਤੇ ਨੋਨੀ*

Uncategorized
Spread the love

ਪੈਰਿਸ / ਨਵੀਂ ਦਿੱਲੀ 26 ਫਰਵਰੀ (ਭੱਟੀ ਫਰਾਂਸ ) ਸੇਵਾ ਭਾਵਨਾ ਦੀ ਮਿਸਾਲ ਬਣ ਕੇ ਕੋਵਿਡ 19 ਵੇਲੇ ਉਭਰ ਕੇ ਸਾਹਮਣੇ ਆਉਣ ਵਾਲੀ ਦਿੱਲੀ ਗੁਰਦਵਾਰਾ ਕਮੇਟੀ ਇੱਕ ਵਾਰ ਫਿਰ ਭਾਰਤੀਆਂ ਦੀ ਮਦਦ ਵਾਸਤੇ ਸਾਹਮਣੇ ਆਣ ਖਲੋਤੀ ਹੈ | ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ. ਜੀ. ਐੱਮ. ਸੀ.) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਮੇਟੀ ਨੇ ਯੂਕ੍ਰੇਨ ’ਚ ਫਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ। ਸੰਕਟ ਦਾ ਸਾਹਮਣਾ ਕਰ ਰਹੇ ਭਾਰਤੀ ਪਰਿਵਾਰਾਂ ਨੂੰ ਵਿਦੇਸ਼ ਮੰਤਰਾਲੇ ਤੇ ਯੂਕ੍ਰੇਨ ਦੇ ਸਫ਼ਾਰਤਖਾਨੇ ਨਾਲ ਸੰਪਰਕ ਕਰਨਾ ਪੈਂਦਾ ਹੈ, ਜਿਸ ਲਈ ਉਨ੍ਹਾਂ ਨੂੰ ਵਾਰ-ਵਾਰ ਦਿੱਲੀ ਆਉਣਾ ਪੈਂਦਾ ਹੈ ਅਤੇ ਕੁਝ ਪਰਿਵਾਰ ਅਜਿਹੇ ਹਨ, ਜੋ ਆਰਥਿਕ ਤੌਰ ’ਤੇ ਸਮਰੱਥ ਨਹੀਂ ਹਨ। ਉਨ੍ਹਾਂ ਲਈ ਦਿੱਲੀ ਕਮੇਟੀ ਵੱਲੋਂ ਹੈਲਪਲਾਈਨ ਬਣਾਈ ਗਈ ਹੈ।

                                        ਸਰਦਾਰ ਕਾਲਕਾ , ਕਾਹਲੋਂ ਅਤੇ ਜਸਮੇਨ ਨੋਨੀ ਨੇ ਮੀਡੀਆ ਰਾਹੀਂ ਮੁਖ਼ਾਤਿਬ ਹੁੰਦੇ ਹੋਏ    ਦੱਸਿਆ ਕਿ ਹੈਲਪਲਾਈਨ ਤੋਂ ਇਲਾਵਾ ਜਿੱਥੇ ਦਿੱਲੀ ਕਮੇਟੀ ਅਜਿਹੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਿਹਾਇਸ਼, ਭੋਜਨ ਅਤੇ ਟਰਾਂਸਪੋਰਟ ਸਹਾਇਤਾ ਪ੍ਰਦਾਨ ਕਰੇਗੀ ਉੱਥੇ ਹੀ ਲੋੜ ਪੈਣ ’ਤੇ ਦਿੱਲੀ ਕਮੇਟੀ ਦਾ ਵਫ਼ਦ ਮੰਤਰਾਲੇ ਅਤੇ ਦੂਤਘਰ ਵੀ ਉਨ੍ਹਾਂ ਦੇ ਨਾਲ ਸਹਿਯੋਗ ਕਰਨ ਵਾਸਤੇ ਜਾਏਗਾ। ਕਾਲਕਾ ਨੇ ਕਿਹਾ ਕਿ ਫਸੇ ਹੋਏ ਜ਼ਿਆਦਾਤਰ ਭਾਰਤੀ ਵਿਦਿਆਰਥੀ ਤੇ ਕੰਮਗਾਰ ਹਨ, ਜੋ ਰੋਜ਼ੀ-ਰੋਟੀ ਤੇ ਸਿੱਖਿਆ ਦੇ ਉਦੇਸ਼ ਨਾਲ ਯੂਕ੍ਰੇਨ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਹ ਸੁਰੱਖਿਅਤ ਭਾਰਤ ਪਰਤਣ। ਕਾਹਲੋਂ ਨੇ ਕਿਹਾ ਕਿ ਯੂਕ੍ਰੇਨ ਵਿਚ ਜੋ ਕੁਝ ਹੋ ਰਿਹਾ ਹੈ, ਉਹ ਮੰਦਭਾਗਾ ਹੈ, ਇਸ ਲਈ ਦਿੱਲੀ ਕਮੇਟੀ ਵੱਲੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਵਿਸ਼ਵ ਸ਼ਾਂਤੀ ਲਈ 27 ਫਰਵਰੀ ਯਾਨੀ ਕਿ ਕੱਲ੍ਹ ਸਵੇਰੇ 10 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਰੱਖਿਆ ਜਾਵੇਗਾ

                                         ਕਾਲਕਾ ਸਾਹਿਬ ਦੇ ਹਵਾਲੇ ਨਾਲ ਸਰਦਾਰ ਕਾਹਲੋਂ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ’ਚ ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ (9868854548, 9971170833), ਪਰਮਜੀਤ ਸਿੰਘ ਚੰਢੋਕ ਮੁੱਖ ਸਲਾਹਕਾਰ (9810070597), ਰਣਧੀਰ ਸਿੰਘ ਮੈਨੇਜਰ (9810785420) ਸ਼ਾਮਲ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ ’ਤੇ ਸੰਪਰਕ ਕਰਨ ਲਈ 011-2372580-81-82, 23737328-29 ਨੰਬਰਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।   

Leave a Reply

Your email address will not be published. Required fields are marked *