ਨਵੀਂ ਦਿੱਲੀ (ਦਾ ਮਿਰਰ ਪੰਜਾਬ) ਆਸਟ੍ਰੇਲੀਆ ਦੇ ਮਹਾਨ ਲੈੱਗ ਸਪਿਨਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਨੇ 52 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।ਆਸਟ੍ਰੇਲੀਆ ਦੇ ਮਹਾਨ ਲੈੱਗ ਸਪਿਨਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਉਨ੍ਹਾਂ ਨੇ 52 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਸ਼ੇਨ ਵਾਰਨ ਦੀ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਉਹ ਥਾਈਲੈਂਡ ‘ਚ ਸਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
