ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ। ਬੀਤੇ ਦਿਨ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ।





