ਚੰਡੀਗੜ੍ਹ (ਦਾ ਮਿਰਰ ਪੰਜਾਬ)-: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬੀਆਂ ਦਾ ਧੰਨਵਾਦ ਕਰਨ ਲਈ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਵਿਚ ਸਰਕਾਰੀ ਬੱਸਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨੂੰ ਲੈ ਕੇ ਸਾਰੀਆਂ ਵਿਰੋਧੀ ਪਾਰਟੀਆਂ ਆਪ ਪਾਰਟੀ ‘ਤੇ ਤੰਜ਼ ਕੱਸ ਰਹੀਆਂ ਹਨ ਤੇ ਸਵਾਲ ਕਰ ਰਹੀਆਂ ਹਨ। ਇਸ ਰੋਡ ਸ਼ੋਅ ਨੂੰ ਲੈ ਕੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ”ਇਹ ਰੋਡ ਸ਼ੋਅ ਸਿਆਸੀ ਤੌਰ ‘ਤੇ ਪ੍ਰੇਰਿਤ ਪਾਰਟੀ ਦੇ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦੀ ਘੋਰ ਦੁਰਵਰਤੋਂ ਹੈ। ਮੌਜੂਦਾ ਸਮੇਂ ਵਿਚ ਜਦੋਂ ਅਸੀਂ 3 ਲੱਖ ਕਰੋੜ ਤੋਂ ਵੱਧ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਾਂ, ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਮੈਂ ਬੇਨਤੀ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਇਹ ਲੋਕਾਂ ਦਾ ਪੈਸਾ ਮੁੜ ਖ਼ਜ਼ਾਨੇ ਵਿਚ ਜਮ੍ਹਾ ਕਰਵਾਉਣ।”