ਜਲੰਧਰ, 14 ਮਾਰਚ (ਦਾ ਮਿਰਰ ਪੰਜਾਬ): ਸਮਾਜ ਪ੍ਰਤੀ ਕਾਰਪੋਰੇਟ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਉਣ ਲਈ, ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਰ ਸਾਲ ਕੈਂਪਸ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ ਸਕਾਲਰਸ਼ਿਪ ਪ੍ਰਦਾਨ ਕਰਦਾ ਹੈ। ਇਸ ਸਮਾਜਿਕ ਕਾਰਜ ਦਾ ਉਦੇਸ਼ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਉਨ੍ਹਾਂ ਦੇ ਹੁਨਰ ਅਤੇ ਯੋਗਤਾ ਨੂੰ ਅਪਗ੍ਰੇਡ ਕਰਨ ਲਈ ਪ੍ਰੇਰਿਤ ਕਰਨਾ ਹੈ। ਸਮਾਜ ਵਿੱਚ ਲੜਕੀਆਂ ਦੀ ਸਿੱਖਿਆ ਨੂੰ ਸਸ਼ਕਤ ਬਣਾਉਣ ਲਈ, ਸੰਸਥਾ ਹਰ ਸਾਲ ਬੱਚੀਆਂ ਨੂੰ ਕੋਰਸ ਫੀਸ ’ਤੇ 25 ਪ੍ਰਤਿਸ਼ਤ ਪ੍ਰਤੀ ਛੋਟ ਪ੍ਰਦਾਨ ਕਰਦੀ ਹੈ। ਇਸ ਸਾਲ ਸੰਸਥਾ ਨੇ 65 ਹੋਣਹਾਰ ਵਿਦਿਆਰਥੀਆਂ ਨੂੰ ਕੁੱਲ 9 ਲੱਖ ਰੁਪਏ ਅਕਾਦਮਿਕ ਵਜ਼ੀਫ਼ਾ, ਲੜਕੀਆਂ ਨੂੰ 4 ਲੱਖ ਦੀ ਛੋਟ ਅਤੇ ਸੈਸ਼ਨ 2022 ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ 10+2 ਨਤੀਜਿਆਂ ਦੇ ਆਧਾਰ ਤੇ ਕੁੱਲ 14 ਲੱਖ ਦੀ ਛੋਟ ਦਿੱਤੀ। ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜਨੂੰਨ ਨੂੰ ਅੱਗੇ ਵਧਾਉਣ ਅਤੇ ਜੀਵਨ ਦੇ ਟੀਚੇ ਨੂੰ ਪੂਰਾ ਕਰਨ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।ਡਾ. ਸ਼ੈਲੇਸ਼ ਤ੍ਰਿਪਾਠੀ (ਗਰੁੱਪ ਡਾਇਰੈਕਟਰ) ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵਿਦਿਆਰਥੀਆਂ ਦੀ ਸਹੀ ਦ੍ਰਿਸ਼ਟੀਕੋਣ ਵਿੱਚ ਅਗਵਾਈ ਕਰਕੇ ਬਿਹਤਰ ਸਮਾਜ ਦਾ ਵਿਕਾਸ ਕੀਤਾ ਜਾਵੇ।