*ਪੰਜਾਬ ਸਰਕਾਰ ਨੇ ਅਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਵਜੋਂ ਕੀਤਾ ਨਿਯੁਕਤ*

पंजाब
Spread the love

ਚੰਡੀਗੜ੍ਹ, 14 ਮਾਰਚ (ਦਾ ਮਿਰਰ ਪੰਜਾਬ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਮਹਿਜ਼ ਚਾਰ ਦਿਨ ਬਾਅਦ ਰਾਜ ਸਰਕਾਰ ਨੇ ਸੀਨੀਅਰ ਐਡਵੋਕੇਟ ਅਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਵਜੋਂ ਨਿਯੁਕਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਸਿੱਧੂ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਦੇ ਚੇਅਰਮੈਨ ਵੀ ਰਹੇ ਹਨ, ਇਸ ਤੋਂ ਇਲਾਵਾ ਉਹ ਭਾਰਤ ਦੇ ਵਧੀਕ ਸਾਲਿਸਟਰ-ਜਨਰਲ ਅਤੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਲਈ ਵਧੀਕ ਐਡਵੋਕੇਟ-ਜਨਰਲ ਵੀ ਰਹੇ ਹਨ।

Leave a Reply

Your email address will not be published. Required fields are marked *