ਜਲੰਧਰ (ਦਾ ਮਿਰਰ ਪੰਜਾਬ)- ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਹਨ ਜਿਸ ਕਾਰਨ ਉਸ ਦੀ ਮੌਤ ਹੋ ਗਈ ਗਈ।ਮਿਲੀ ਜਾਣਕਾਰੀ ਮੁਤਾਬਿਕ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਗੋਲੀਆਂ ਲੱਗਣ ਕਾਰਨ ਉਸ ਨੂੰ ਨਜ਼ਦੀਕੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋਣ ਦੀ ਖ਼ਬਰ ਹੈ।

ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ , ਉਕਤ ਹਮਲਾਵਰਾਂ ਦੀ ਗਿਣਤੀ 4 ਦੱਸੀ ਜਾ ਰਹੀ ਹੈ , ਜੋ ਇੱਕ ਗੱਡੀ ਵਿੱਚ ਆਏ ਅਤੇ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ।ਇਸ ਗੋਲੀਬਾਰੀ ਵਿੱਚ ਇੱਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ, ਉਸਦੀ ਲੱਤ ਵਿਚ ਗੋਲੀ ਲੱਗੀ ਹੈ।





