*ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਸੋਨੀਆਂ ਗਾਂਧੀ ਨੂੰ ਭੇਜਿਆ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ )-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਪਾਰਟੀ ਦੀ ਪਰਮੁੱਖ ਮੈਡਮ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਸੋਨੀਆ ਗਾਂਧੀ ਵੱਲੋਂ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਅਸਤੀਫਾ ਮੰਗ ਲਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਵੱਲੋਂ ਸੋਨੀਆ ਗਾਂਧੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *