ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਵਾਲੇ ਸਿਆਸੀ ਮਾਹਰ ਅਤੇ ਸਮਾਜਸੇਵੀ ਸ਼੍ਰੀ ਦੀਪਕ ਬਾਲੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਲਈ ਹਿਮਾਚਲ ਪ੍ਰਦੇਸ਼ ਦਾ ਮੀਡੀਆ ਇੰਚਾਰਜ਼ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਚ ਸ੍ਰੀ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਦੀ ਜਿੱਤ ਲਈ ਅਹਿਮ ਰੋਲ ਅਦਾ ਕੀਤਾ ਅਤੇ ਮੀਡੀਆ ਦੀ ਬਾਖੂਬੀ ਡਿਊਟੀ ਨਿਭਾਈ। ਸ੍ਰੀ ਦੀਪਕ ਬਾਲੀ ਦੇ ਕਾਲਜਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਹਿਮਾਚਲ ਪ੍ਰਦੇਸ਼ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ।






