ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਨਕੋਦਰ ਰੋਡ ‘ਤੇ ਸਥਿਤ ਵੰਡਰਲੈਂਡ ‘ਚ ਇਕ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਚੱਕ ਵੇਂਡਲ ਪਿੰਡ ਨਕੋਦਰ ਵਜੋਂ ਹੋਈ ਹੈ, ਮ੍ਰਿਤਕ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ । ਪਤਾ ਲਗਾ ਹੈ ਕਿ ਉਹ ਮਸਤੀ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਦੀ ਅਚਾਨਕ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਸੀ। ਜਾਂਚ ਜਾਰੀ ਹੈ।





