ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ ਦੇ ਪੰਜਾਂ ਸਕੂਲਾਂ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ ਵਿੱਚ ਕੇ.ਜੀ-2 ਦੇ ਵਿਦਿਆਰਥੀਆਂ ਦੇ ਲਈ ਗ੍ਰੈਜੂਏਸ਼ਨ ਸੈਰਾਮਨੀ ਦਾ ਧੂਮਧਾਮ ਨਾਲ ਆਯੋਜਨ ਕੀਤਾ ਗਿਆ। ਇਸ ਮੌਕੇ ਉੱਤੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪ੍ਰਸਤੁਤ ਕੀਤਾ। ਹਰੇਕ ਸਕੂਲ ਵਿੱਚ ਮੁੱਖ ਮਹਿਮਾਨ ਨੇ ਜੋਤ ਜਗਾ ਕੇ ਪ੍ਰੋਗਰਾਮ ਦਾ ਆਰੰਭ ਕੀਤਾ। ਉਪਰੰਤ ਨੰਨ੍ਹੇ ਵਿਦਿਆਰਥੀਆਂ ਨੇ ‘ਦੀਪਦਾਨਮ ਸਰਸਵਤੀ’ ਵੰਦਨਾ ਪ੍ਰਸਤੁਤ ਕੀਤੀ। ਗ੍ਰੀਨ ਮਾਡਲ ਟਾਊਨ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਡਾ.ਸ਼ੈਲੇਸ਼ ਤ੍ਰਿਪਾਠੀ, ਲੋਹਾਰਾਂ ਵਿੱਚ ਡਾ. ਅਰਜਿੰਦਰ ਸਿੰਘ,ਕੈਂਟ ਜੰਡਿਆਲਾ ਰੋਡ ਵਿੱਚ ਸ੍ਰੀਮਤੀ ਗੁਰਮੀਤ ਕੌਰ, ਰਾਇਲ ਵਰਲਡ ਸਕੂਲ ਵਿੱਚ ਪ੍ਰੋ. ਰਾਹੁਲ ਜੈਨ ਅਤੇ ਕਪੂਰਥਲਾ ਰੋਡ ਵਿੱਚ ਡਾ. ਧੀਰਜ ਬਨਾਤੀ ਨੇ ਨਿਭਾਈ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵੱਲ ਭਵਿੱਖ ਦੇ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਨਵੋਕੇਸ਼ਨ ਡਰੈੱਸ ਵਿੱਚ ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਆਏ ਹੋਏ ਮਹਿਮਾਨਾਂ ਨੂੰ ਸੰਬੋਧਿਤ ਕਰਦੇ ਹੋਏ ਹਰੇਕ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਗ੍ਰੈਜੂਏਸ਼ਨ ਸੈਰਾਮਨੀ ਵਿਦਿਆਰਥੀਆਂ ਦੇ ਹੌਸਲਿਆਂ ਨੂੰ ਬੁਲੰਦ ਕਰਨ ਅਤੇ ਉਨ੍ਹਾਂ ਨੂੰ ਅਗਲੇ ਪੜਾਅ ਵਿੱਚ ਪ੍ਰਵੇਸ਼ ਕਰਨ ਦਾ ਅਹਿਸਾਸ ਕਰਵਾਉਣ ਦੇ ਉਦੇਸ਼ ਨਾਲ ਕਰਵਾਈ ਗਈ ਹੈ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ ਅਤੇ ਉਹਨਾਂ ਨੂੰ ਜ਼ਿੰਦਗੀ ਵਿੱਚ ਅੱਗੇ ਵੱਧਣ ਅਤੇ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਉੱਤੇ ਕੇ.ਜੀ-2 ਦੇ ਵਿਦਿਆਰਥੀਆਂ ਨੇ ਵੋਟ ਔਫ ਥੈਂਕਸ ਦੁਆਰਾ ਆਪਣੀਆਂ ਅਧਿਆਪਕਾਵਾਂ ਦੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਸਿੱਖਿਆ ਦੇ ਲਈ ਬੈਸਟ ਸਕੂਲ ਦਾ ਚੁਨਾਵ ਕੀਤਾ ਹੈ। ਵਿਦਿਆਰਥੀਆਂ ਨੇ ਕੋਰੀਓਗ੍ਰਾਫੀ ਦੁਆਰਾ ਆਪਣੀਆਂ ਅਧਿਆਪਕਾਵਾਂ ਦੇ ਪ੍ਰਤੀ ਸਨਮਾਨ ਪ੍ਰਗਟ ਕੀਤਾ।ਹਰੇਕ ਸਕੂਲ ਵਿੱਚ ਮਾਤਾ-ਪਿਤਾ ਦੇ ਲਈ ਮੰਚ ਉੱਤੇ ਲੱਕੀ ਡਰਾਅ ਵੀ ਕੱਢੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਦੇ ਲਈ ਡੀ.ਜੇ ਦੇ ਨਾਲ-ਨਾਲ ਗੇਮ ਸਟਾਲਜ਼ ਅਤੇ ਫੂਡ ਸਟਾਲਜ਼ ਦਾ ਪ੍ਰਬੰਧ ਵੀ ਕੀਤਾ ਗਿਆ,ਜਿੱਥੇ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੇ ਨਾਲ ਖੂਬ ਮਸਤੀ ਕੀਤੀ।





