*ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਛੱਲੀਆਂ ਵਾਂਗੂੰ ਕੁੱਟਿਆ*

पंजाब
Spread the love

ਮੰਡੀ ਕਿੱਲਿਆਂਵਾਲੀ, 29 ਮਾਰਚ (ਦਾ ਮਿਰਰ ਪੰਜਾਬ)-ਭਗਵੰਤ ਮਾਨ ਸਰਕਾਰ ਦੀ ਪਹਿਲੀ ਡਾਂਗ ਕਿਸਾਨ ਅਤੇ ਮਜਦੂਰ ਓਥੇ ਚੱਲੀ ਹੈ, ਏਸ ਲਾਠੀਚਾਰਜ ਤੇ ਕਿਸਾਨ ਅਤੇ ਮਜ਼ਦੂਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।ਇਥੇ ਇਹ ਦੱਸਣਯੋਗ ਹੈ ਕਿ ਬਿਨਾਂ ਗਿਰਦਾਵਰੀ ਮੁਆਵਜ਼ੇ ਦਾ ਐਲਾਨ ਕਰਨ ਵਾਲੀ ‘ਆਪ’ ਸਰਕਾਰ ਖ਼ਿਲਾਫ਼ ਗੁਲਾਬੀ ਸੁੰਡੀ ਮਸਲੇ ਦੇ ਸਬੰਧ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਧਰਨਾ ਲਗਾਇਆ ਹੋਇਆ ਸੀ। ਇਸ ਧਰਨੇ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਲੰਬੀ ਵਿਚ ਕਿਸਾਨਾਂ ਨੇ ਕੱਲ੍ਹ ਨਾਇਬ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਨੂੰ ਤਹਿਸੀਲ ਵਿਚ ਬੰਧਕ ਬਣਾ ਲਿਆ ਸੀ। ਇਸ ਦੌਰਾਨ ਪੁਲਿਸ ਨੇ ਦੇਰ ਰਾਤ ਕਿਸਾਨਾਂ ’ਤੇ ਲਾਠੀਚਾਰਜ ਕਰਕੇ ਅਧਿਕਾਰੀਆਂ ਨੂੰ ਉਥੋਂ ਛੁਡਵਾਇਆ। ਹੁਣ ਲੰਬੀ ਥਾਣੇ ਵਿੱਚ ਇੱਕ ਤੋਂ ਡੇਢ ਸੌ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਲਾਠੀਚਾਰਜ਼ ‘ਚ ਛੇ ਕਿਸਾਨ ਅਤੇ ਇੱਕ ਖੇਤ ਮਜ਼ਦੂਰ ਆਗੂ ਜ਼ਖ਼ਮੀ ਹੋਇਆ ਹੈ, ਜਿਨ੍ਹਾਂ ਨੂੰ ਸਰਕਾਰੀ ਸਿਹਤ ਕੇਂਦਰ ਲੰਬੀ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਰਾਤ ਨੂੰ ਕਰੀਬ 11 ਵਜੇ ਪਟਵਾਰੀ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਬੰਧੀ ਬਣਾਉਣ ਖ਼ਿਲਾਫ਼ ਸੜਕ ਜਾਮ ਕਰ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੱਲ੍ਹ ਜਥੇਬੰਦੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਲੰਬੀ ਦੇ ਤਹਿਸੀਲਦਾਰ ਦਾ ਘਿਰਾਓ ਕੀਤਾ ਹੋਇਆ ਸੀ, ਜਿੱਥੇ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਧੀ ਰਾਤ ਨੂੰ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਕਿਸਾਨ ਫੱਟੜ ਹੋਏ ਹਨ। ਦੂਜੇ ਪਾਸੇ ਪੁਲਿਸ ਨੇ ਲਾਠੀਚਾਰਜ ਦੇ ਦੋਸ਼ਾਂ ਨੂੰ ਨਕਾਰਿਆ ਹੈ।

Leave a Reply

Your email address will not be published. Required fields are marked *