ਪੈਰਿਸ /ਜਰਮਨੀ 27 ਮਾਰਚ (ਭੱਟੀ ਫਰਾਂਸ ) ਜਰਮਨੀ ਤੋਂ ਮੀਡੀਅ ਪੰਜਾਬ ਨੂੰ ਮਿਲੀ ਜਾਣਕਾਰੀ ਅਨੁਸਾਰ ਕਬੱਡੀ ਦੇ ਪ੍ਰਮੋਟਰ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਜਰਮਨੀ ਦੇ ਮੁੱਖ ਪ੍ਰਬੰਧਕਾਂ ਵਿੱਚ ਗਿਣੇ ਜਾਂਦੇ ਇੰਦਰਜੀਤ ਸਿੰਘ ਜੋਸਨ ਨੇ ਆਪਣੇ ਸਵਰਗਵਾਸੀ ਪਿਤਾ ਸਰਦਾਰ ਤਰਲੋਚਨ ਸਿੰਘ ਜੋਸਨ ਜਿਹੜੇ ਕਿ ਪਿਛਲੇ ਸਾਲ ਸੰਖੇਪ ਜਿਹੀ ਬਿਮਾਰੀ ਦਾ ਇਲਾਜ ਕਰਵਾਉਣ ਦੌਰਾਨ ਸਵਰਗਵਾਸ ਹੋ ਗਏ ਸਨ, ਦੀ ਸਲਾਨਾ ਬਰਸੀ ਬੀਤੇ ਕੱਲ ਕੋਲਨ ਦੇ ਗੁਰਦਵਾਰਾ ਸਾਹਿਬ ਵਿਖੇ ਧਾਰਮਿਕ ਪ੍ਰੋਗਰਾਮ ਕਰਵਾ ਕੇ ਮਨਾਈ ਗਈ | ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੇ ਸਵਰਗਵਾਸੀ ਤਰਲੋਚਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਕਿਹਾ ਕਿ ਜਿਸਨ ਸਾਹਿਬ ਬਹੁਤ ਹੀ ਨੇਅਕਦਿਲ ਅਤੇ ਮਿਲਣਸਾਰ ਵਿਅਕਤੀ ਸਨ, ਜਿਨ੍ਹਾਂ ਦੀਆਂ ਯਾਦਾਂ ਸਾਡੇ ਮਨਾਂ ਵਿੱਚ ਹਮੇਸ਼ਾਂ ਰਹਿਣਗੀਆਂ | ਅਖੀਰ ਵਿੱਚ ਇੰਦਰਜੀਤ ਸਿੰਘ ਨੇ ਗੁਰਦਵਾਰਾ ਸਾਹਿਬ ਵਿੱਚ ਪਹੁੰਚੀਆਂ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਤੁਸੀਂ ਮੇਰੇ ਪਿਤਾ ਜੀ ਦੇ ਸ਼ਰਧਾਂਜਲੀ ਸਮਾਰੋਹ ਵਿੱਚ ਪਹੁੰਚ ਕੇ ਮੇਰੇ ਦੁੱਖ ਵਿੱਚ ਸ਼ਰੀਕ ਹੋਏ ਹੋ, ਇਸ ਸਭ ਵਾਸਤੇ ਮੈਂ ਦਿੱਲ ਦੀਆਂ ਗਹਿਰਾਹੀਆਂ ਵਿੱਚੋਂ ਧੰਨਵਾਦ ਕਰਦਾ ਹਾਂ |





