ਪੈਰਿਸ ( ਭੱਟੀ ਫਰਾਂਸ ) ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਫਤਰੋਂ ਮਿਲੀ ਜਾਣਕਾਰੀ ਮੁਤਾਬਿਕ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਦੇ ਫਰੀਦਕੋਟ ਤੋਂ ਆਗੂ ਅਤੇ ਕਿਸਾਨ ਅੰਦੋਲਨ ਚ ਵੱਡਾ ਯੋਗਦਾਨ ਪਾਉਣ ਵਾਲੇ ਸਰਦਾਰ ਸੁਖਦੇਵ ਸਿੰਘ ਡੱਲੇਵਾਲ ਜਿਹੜੇ ਕਿ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ , ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਸਤੇ ਜਿੱਥੇ ਬਹੁਤ ਸਾਰੇ ਕਿਸਾਨ ਨੇਤਾ ਪਹੁੰਚੇ ਹੋਏ ਸਨ , ਉੱਥੇ ਹੀ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ |

ਇਸ ਮੌਕੇ ਸਵਰਗਵਾਸੀ ਸੁਖਦੇਵ ਸਿੰਘ ਡੱਲੇਵਾਲ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਪੰਥਕ ਸੇਵਾ ਲਹਿਰ ਦੇ ਸਰਪ੍ਰਸਤ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਦਾਦੂਵਾਲ ਸਾਹਿਬ .ਸ.ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸਿੱਧੂਪੁਰ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਵਾਲੇ, ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਸ.ਕਾਕਾ ਸਿੰਘ ਬਰਾੜ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਈ ਹੋਰ ਆਗੂ ਸਹਿਬਾਨ ਹਾਜਿਰ ਸਨ |





