*ਸੁਨੀਲ ਜਾਖੜ ਦੋ ਸਾਲ ਲਈ ਮੁਅੱਤਲ ਅਤੇ ਸਾਰੇ ਪਾਰਟੀ ਅਹੁਦਿਆਂ ਤੋਂ ਹਟਾਉਣ ਦੀ ਸਿਫ਼ਾਰਿਸ਼*

पंजाब
Spread the love

ਨਵੀਂ ਦਿੱਲੀ, 26 ਅਪ੍ਰੈਲ( The Mirror Punjab)- ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਉਣ ਦੀ ਸਿਫਾਰਸ਼ ਕੀਤੀ।
ਇਸ ਵਿਚ ਸਾਬਕਾ ਕੇਂਦਰੀ ਖੁਰਾਕ ਮੰਤਰੀ ਕੇਵੀ ਥਾਮਸ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਉਣ ਦੀ ਵੀ ਸਿਫ਼ਾਰਿਸ਼ ਕੀਤੀ ਗਈ ਹੈ।
ਇਸ ਵਿਚ ਭਾਜਪਾ ਦਾ ਸਮਰਥਨ ਕਰਨ ਵਾਲੇ ਮੇਘਾਲਿਆ ਦੇ ਪੰਜ ਵਿਧਾਇਕਾਂ ਨੂੰ ਦੋ ਸਾਲਾਂ ਲਈ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਪੈਨਲ ਦੀਆਂ ਸਿਫ਼ਾਰਸ਼ਾਂ ‘ਤੇ ਅੰਤਿਮ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ। ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਦੀ ਅਗਵਾਈ ਵਾਲੇ ਪੈਨਲ ਨੇ ਆਪਣੀਆਂ ਸਿਫ਼ਾਰਸ਼ਾਂ ਗਾਂਧੀ ਨੂੰ ਭੇਜ ਦਿੱਤੀਆਂ ਹਨ।ਜਾਖੜ ਨੂੰ ਐਂਟਨੀ ਦੀ ਅਗਵਾਈ ਵਾਲੀ ਕਮੇਟੀ ਵੱਲੋਂ 11 ਜਨਵਰੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਕਾਰਨ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਨਲ ਨੇ ਜਾਖੜ ਨੂੰ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਸੀ।

 

Leave a Reply

Your email address will not be published. Required fields are marked *