*ਇੰਨੋਸੈਂਟ ਹਾਰਟਸ ਦੇ ‘ਹੈਰੀਟੇਜ ਕਲੱਬ’ ਦੇ ਵਿਦਿਆਰਥੀਆਂ ਨੇ ਕੀਤਾ ਜੰਗ-ਏ-ਆਜ਼ਾਦੀ ਮੈਮੋਰਿਅਲ ਦਾ ਵਿਦਿੱਅਕ ਦੌਰਾ*

Uncategorized
Spread the love

ਜਲੰਧਰ, 27 ਅਪ੍ਰੈਲ (ਮੁਨੀਸ਼)ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ) ਦੇ ਜਮਾਤ ਨੌਵੀਂ ਦੇ ‘ਹੈਰੀਟੇਜ ਕਲੱਬ’ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ ਲਈ ਜੰਗ-ਏ-ਆਜ਼ਾਦੀ ਮੈਮੋਰਿਅਲ ਵਿੱਚ ਲਿਜਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੇ ਸੁਤੰਤਰਤਾ ਸੈਨਾਨੀਆਂ ਅਤੇ ਦੇਸ਼ ਦੀ ਆਜ਼ਾਦੀ ਦੇ ਲਈ ਉਨ੍ਹਾਂ ਦੁਆਰਾ ਦਿੱਤੇ ਗਏ ਬਲਿਦਾਨ ਤੋਂ ਜਾਣੂੰ ਕਰਵਾਉਣਾ ਸੀ। ਵਿਦਿਆਰਥੀਆਂ ਨੂੰ ਜੰਗ-ਏ-ਆਜ਼ਾਦੀ ਮੈਮੋਰਿਅਲ ਵਿਖੇ ਡਾਕੂਮੈਂਟਰੀ ਮੂਵੀ ਦਿਖਾਈ ਗਈ, ਜਿਸ ਵਿੱਚ ਦਿਖਾਇਆ ਗਿਆ ਕਿ ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ ਆਦਿ ਸੁਤੰਤਰਤਾ ਸੈਨਾਨੀਆਂ ਨੂੰ ਦੇਸ਼ ਦੀ ਆਜ਼ਾਦੀ ਦੇ ਲਈ ਕਿਸ ਤਰ੍ਹਾਂ ਆਪਣੀ ਜਾਨ ਦੇਣੀ ਪਈ। ਇਸ ਮੂਵੀ ਵਿੱਚ ਬੱਚਿਆਂ ਨੂੰ ਜਲ੍ਹਿਆਂ ਵਾਲਾ ਬਾਗ ਦੀ ਘਟਨਾ ਦਾ ਦ੍ਰਿਸ਼ ਦਿਖਾਇਆ ਗਿਆ ਕਿ ਕਿਸ ਪ੍ਰਕਾਰ ਜਨਰਲ ਡਾਇਰ ਨੇ ਨਿਹੱਥੇ ਭਾਰਤੀਆਂ ਉੱਤੇ ਗੋਲੀਆਂ ਚਲਾਈਆਂ ਅਤੇ ਉਨ੍ਹਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ। ਇਹ ਸਭ ਦੇਖ ਕੇ ਬੱਚੇ ਭਾਵੁਕ ਹੋ ਗਏ। ਵਿਦਿਆਰਥੀਆਂ ਨੂੰ ਵਿਭਿੰਨ ਪੁਰਾਲੇਖਾਂ ਵਿੱਚ ਲਿਜਾਇਆ ਗਿਆ ਜਿਸ ਵਿੱਚ ਦ੍ਰਿਸ਼-ਚਿੱਤਰਾਂ ਦੇ ਮਾਧਿਅਮ ਨਾਲ ਸੁਤੰਤਰਤਾ ਸੰਗਰਾਮ ਅਤੇ ਉਸ ਵਿੱਚ ਭਾਗ ਲੈਣ ਵਾਲੇ ਸੈਨਾਨੀਆਂ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ ਗਿਆ। ਉੱਥੇ ਦੀ ਇੱਕ ਟ੍ਰੇਨਰ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜੰਗ-ਏ-ਆਜ਼ਾਦੀ ਮੈਮੋਰਿਅਲ ਦਾ ਹਰੇਕ ਪੁਰਾਲੇਖ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੀ ਭੂਮਿਕਾ ਦੇ ਵਿਭਿੰਨ ਪਹਿਲੂਆਂ ਨੂੰ ਪ੍ਰਦਰਸ਼ਿਤ ਕਰਦਾ ਹੈ। ਇਹ ਯਾਦਗਾਰ ਮੈਮੋਰਿਅਲ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਮਹਾਨ ਅਤੇ ਬੇਮਿਸਾਲ ਯੋਗਦਾਨ ਨੂੰ ਦਰਸਾਉਂਦਾ ਹੈ।

Leave a Reply

Your email address will not be published. Required fields are marked *