*ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਪਾਰਟੀ ਨੂੰ ਕਿਹਾ ਅਲਵਿਦਾ*

पंजाब
Spread the love

ਚੰਡੀਗੜ੍ਹ, 14 ਮਈ (ਦਾ ਮਿਰਰ ਪੰਜਾਬ)ਕਾਂਗਰਸ ਦੇ ਚਿੰਤਨ ਸ਼ਿਵਿਰ ਦਰਮਿਆਨ ਪੰਜਾਬ ਤੋਂ ਨਾਰਾਜ਼ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।  ਉਨ੍ਹਾਂ ਨੇ ਲਾਈਵ ਹੋ ਕੇ ਫੇਸਬੁੱਕ ‘ਤੇ ਇਸ ਦਾ ਐਲਾਨ ਕੀਤਾ।ਜਾਖੜ ਨੇ ਕਾਂਗਰਸ ਹਾਈਕਮਾਂਡ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਦੀ ਨਿਯੁਕਤੀ ਦੇ ਮੁੱਦੇ ‘ਤੇ ਪੰਜਾਬ ਦੇ ਇੱਕ ਵਿਸ਼ੇਸ਼ ਨੇਤਾ ਦੀ ਗੱਲ ਸੁਣਨ ਦਾ ਦੋਸ਼ ਲਗਾਇਆ।ਦੱਸ ਦੇਈਏ ਕਿ ਕਾਂਗਰਸ ਨੇ ਹਾਲ ਹੀ ‘ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ‘ਤੇ ਸੋਨੀਆ ਗਾਂਧੀ ਨੂੰ ਫੈਸਲਾ ਲੈਣਾ ਪਿਆ। ਸੁਨੀਲ ਜਾਖੜ ਨੇ ਇਸ ਤੋਂ ਪਹਿਲਾਂ 13 ਮਈ ਨੂੰ ਉਦੈਪੁਰ ‘ਚ ਪ੍ਰੈੱਸ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਗਈਆਂ ਸਨ ਪਰ ਬਾਅਦ ‘ਚ ਉਸ ਨੇ ਆਪਣਾ ਮਨ ਬਦਲ ਲਿਆ ਅਤੇ 14 ਮਈ ਨੂੰ ਦੁਪਹਿਰ 12 ਵਜੇ ਫੇਸਬੁੱਕ ਲਾਈਵ ‘ਤੇ ਆਪਣੇ ਮਨ ਦੀ ਗੱਲ ਕਹੀ।

Leave a Reply

Your email address will not be published. Required fields are marked *