*ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ*

देश
Spread the love

ਚੰਡੀਗੜ੍ਹ, 19 ਮਈ , (ਦਾ ਮਿਰਰ ਪੰਜਾਬ) ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੁੜ ਵਿਚਾਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਜਸਟਿਸ ਏ ਐਮ ਖਾਨਵਿਲਕਰ ਅਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਦਿੱਤਾ। ਇਸ ਤੋਂ ਪਹਿਲਾਂ ਅਦਾਲਤ ਨੇ ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਦੀ ਮਿਆਦ ਵਧਾਉਣ ਦੀ ਮੰਗ ਵਾਲੀ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਅਰਜ਼ੀ ਚੱਲ ਰਹੀ ਸਮੀਖਿਆ ਪਟੀਸ਼ਨ ‘ਚ ਵੀ ਦਾਇਰ ਕੀਤੀ ਗਈ ਸੀ। ਫੈਸਲੇ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਪੀੜਤ ਦੀ ਮੌਤ ਸੜਕ ‘ਤੇ ਝਟਕੇ ਨਾਲ ਹੋਈ ਸੀ।

Leave a Reply

Your email address will not be published. Required fields are marked *