ਚੰਡੀਗੜ੍ਹ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰਕੇ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ।





