ਮਾਨਸਾ, 29 ਮਈ:( ਦਾ ਮਿਰਰ ਪੰਜਾਬ)- ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਹਮਲੇ ‘ਚ ਸਿੱਧੂ ਸਮੇਤ 3 ਲੋਕ ਜ਼ਖਮੀ ਹੋਏ ਸਨ। ਪਿੰਡ ਜਵਾਹਰਕੇ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। 30-40 ਰਾਉਂਡ ਫਾਇਰ ਹੋਏ ਸਨ। ਮੂਸੇਵਾਲਾ ਨੂੰ 8-10 ਗੋਲੀਆਂ ਲੱਗਣ ਦੀ ਖਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੀ ਮੌਤ ਹੋਣ ਦੀ ਖ਼ਬਰ ਦੀ ਪੁਸ਼ਟੀ ਮਾਨਸਾ ਦੇ ਐਸਐਸਪੀ ਨੇ ਕੀਤੀ ਹੈ।
ਬੀਤੇ ਦਿਨ ਹੀ ਪੰਜਾਬ ਸਰਕਾਰ ਨੇ ਗਾਇਕ ਤੋਂ ਸੁਰੱਖਿਆ ਵਾਪਿਸ ਲਈ ਸੀ। ਪੰਜਾਬ ‘ਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਕਾਰਵਾਈ ਕਰਦਿਆਂ ਮਾਨ ਸਰਕਾਰ ਨੇ ਸਿੱਧੂ ਨਾਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ।
ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ ਜਦੋਂ ਉਸ ‘ਤੇ ਹਮਲਾ ਹੋਇਆ। ਕਾਲੇ ਰੰਗ ਦੀ ਥਾਰ ਕਾਰ ‘ਚ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਸਨ। ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਨੇ ਦੱਸਿਆ ਕਿ ਹਸਪਤਾਲ ਵਿੱਚ ਤਿੰਨ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ।





