*ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਹੋਈ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਹੋਈ ਮੌਤ, ਦੂਜੇ ਨੌਜਵਾਨ ਦੀ ਵੀ ਹਾਲਤ ਗੰਭੀਰ*

पंजाब
Spread the love

ਅੰੰਮਿ੍ਤਸਰ( ਦਾ ਮਿਰਰ ਪੰਜਾਬ)- ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਹੋਈ ਦੋ ਧਿਰਾ ਵਿਚਕਾਰ ਗੋਲੀਬਾਰੀ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਦਾ ਲਵਪ੍ਰੀਤ ਵਜੋਂ ਹੋਈ ਹੈ ਜਦਕਿ ਜੋਬਨਜੀਤ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।ਫਾਇਰਿੰਗ ‘ਚ ਗੋਲੀ ਲੱਗਣ ਨਾਲ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਦੋ ਧਿਰਾਂ ਵਿਚਕਾਰ ਝੜਪ ਹੋ ਗਈ ਸੀ ਇਸ ਝੜਪ ਦੌਰਾਨ ਗੋਲੀਬਾਰੀ ਵੀ ਹੋਈ ਜਿਸ ਵਿਚ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ।ਚਸ਼ਮਦੀਦਾਂ ਮੁਤਾਬਕ ਖਾਸਲਾ ਕਾਲਜ ਦੇ ਬਾਹਰ 3 ਤੋਂ 4 ਰਾਊਂਡ ਫਾਇਰਿੰਗ ਹੋਈ। ਇਸ ਵਿੱਚ ਦੋ ਨੌਜਵਾਨ ਨੂੰ ਗੋਲੀ ਲੱਗੀ ਸੀ। ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿਚ ਕੁਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ।

Leave a Reply

Your email address will not be published. Required fields are marked *