ਚੰਡੀਗੜ੍ਹ (ਦਾ ਮਿਰਰ ਪੰਜਾਬ) -ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਸਣੇ ਕਈ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ ਹੋ ਗਏ ਹਨ ਕਾਂਗਰਸ ਦੇ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀਆਂ ਵਿਚ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਸ਼ਾਮਿਲ ਹਨ।ਇਸ ਤੋਂ ਇਲਾਵਾ ਕੇਵਲ ਸਿੰਘ ਢਿੱਲੋਂ ਅਮਰੀਕ ਸਿੰਘ ਢਿੱਲੋਂ, ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ,ਅਕਾਲੀ ਆਗੂ ਸਰੂਪ ਚੰਦ ਸਿੰਗਲਾ ਤੇ ਮਹਿਲਾ ਅਕਾਲੀ ਆਗੂ ਬੀਬੀ ਮਹਿੰਦਰ ਕੌਰ ਜੋਸ਼ ਵੀ ਭਾਜਪਾ ‘ਚ ਸ਼ਾਮਲ ਹੋਏ।
ਭਾਜਪਾ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਨ੍ਹਾਂ ਆਗੂਆਂ ਨੂੰ ਅੱਜ ਭਾਜਪਾ ‘ਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨਾਲ ਇਨ੍ਹਾਂ ਸਭ ਦੀ ਮੀਟਿੰਗ ਹੋਈ ਸੀ।





