ਚੰਡੀਗੜ੍ਹ ( ਦਾ ਮਿਰਰ ਪੰਜਾਬ )-ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਅਪਣਾ ਉਮੀਦਵਾਰ ਦਲਵੀਰ ਗੋਲਡੀ ਨੂੰ ਬਣਾਇਆ ਹੈ। ਦਲਵੀਰ ਗੋਲਡੀ ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਇਸ ਵਾਰ ਉਹ ਧੂਰੀ ਤੋਂ ਭਗਵੰਤ ਮਾਨ ਤੋਂ ਹਾਰ ਗਏ ਸਨ। ਹੁਣ ਕਾਂਗਰਸ ਨੇ ਉਹਨਾਂ ਨੂੰ ਲੋਕ ਸਭਾ ਚੋਣ ਲਈ ਸੰਗਰੂਰ ਤੋਂ ਖੜ੍ਹਾ ਕੀਤਾ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਲੋਕ ਸਭਾ ਚੋਣ ਲਈ ਉਮੀਦਵਾਰ ਹਨ।





