ਚੰਡੀਗੜ੍ਹ (ਦਾ ਮਿਰਰ ਪੰਜਾਬ)-ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ ਡੀਐੱਫਓ ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ ‘ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ ‘ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ ‘ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।