*ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਲਾਲ ਚੱਢਾ ਨਹੀਂ ਰਹੇ*

पंजाब
Spread the love

ਨਵਾਂ ਸ਼ਹਿਰ (ਦਾ ਮਿਰਰ ਪੰਜਾਬ)-ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਲਾਲ ਚੱਢਾ ਵਾਰੇ ਬੁਰੀ ਖਬਰ ਆ ਰਹੀ ਹੈ, ਉਹਨਾਂ ਦਾ ਅੱਜ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਹਨਾਂ ਨੂੰ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦਾ ਅੰਤਮ ਸੰਸਕਾਰ ਅੱਜ ਦੁਪਹਿਰ ਸਮੇਂ ਕੀਤਾ ਜਾਵੇਗਾ। ਸ੍ਰੀ ਪ੍ਰਸ਼ੋਤਮ ਲਾਲ ਚੱਢਾ ਨੇ ਲੰਮੇ ਸਮੇਂ ਤੱਕ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦੇ ਨਾਲ ਲੰਮੇ ਸਮੇਂ ਕੰਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਡੇਮੋਕ੍ਰੇਟਿਕ ਪਾਰਟੀ ਔਫ ਇੰਡੀਆ ਬਣਾ ਲਈ , 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨਾਲ ਸਮਝੌਤਾ ਕੀਤਾ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾਕਟਰ ਨਛੱਤਰ ਪਾਲ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ।

 

Leave a Reply

Your email address will not be published. Required fields are marked *