*ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਘਿਰੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ*

पंजाब
Spread the love

ਚੰਡੀਗੜ੍ਹ( ਦਾ ਮਿਰਰ ਪੰਜਾਬ)-ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਵਿੱਚ ਘਿਰੇ ਪੰਜਾਬ ਦੇ ਆਈਏਐੱਸ ਅਫ਼ਸਰ ਸੰਜੈ ਪੋਪਲੀ ਦੇ ਘਰ ਗੋਲੀ ਚੱਲਣ ਦੀ ਖਬਰ ਆਈ ਹੈ, ਇਸ ਘਟਨਾ ਵਿਚ ਸੰਜੇ ਪੋਪਲੀ ਦੇ ਪੁੱਤਰ ਦੀ ਮੌਤ ਹੋਣ ਦੀ ਖ਼ਬਰ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਵਿਜੀਲੈਂਸ ਦੀ ਟੀਮ ਸੰਜੈ ਪੋਪਲੀ ਨੂੰ ਰਿਕਵਰੀ ਨੂੰ ਲੈ ਕੇ ਉਨ੍ਹਾਂ ਦੇ ਘਰ ਚੰਡੀਗੜ੍ਹ ਗਈ। ਇਸੇ ਦੌਰਾਨ ਹੀ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਨਾਲ ਵਿਜੀਲੈਂਸ ਦੀ ਬਹਿਸ ਹੋ ਗਈ ਇਸੇ ਦੌਰਾਨ ਦੌਰਾਨ ਕਥਿਤ ਤੌਰ ’ਤੇ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ, ਜਦੋਂਕਿ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਵਿਜੀਲੈਂਸ ਦੇ ਕਿਸੇ ਕਰਮਚਾਰੀ ਨੇ ਅਧਿਕਾਰੀ ਦੇ ਬੇਟੇ ‘ਤੇ ਗੋਲੀ ਚਲਾਈ ਗਈ ਹੈ। ਗੋਲੀ ਲੱਗਣ ਕਾਰਨ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਦੀ ਮੌਤ ਹੋ ਗਈ ਹੈ। ਸੰਜੇ ਪੋਪਲੀ ਦੀ ਪਤਨੀ ਦਾ ਕਹਿਣਾ ਹੈ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਸ ਦੇ ਪੁੱਤਰ ਨੂੰ ਗੋਲੀ ਮਾਰੀ ਹੈ ਉਸ ਨੇ ਇਸ ਘਟਨਾ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਸ਼ੀ ਠਹਿਰਾਇਆ ਹੈ।
ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਦਾ ਕਹਿਣਾ ਹੈ ਕਿ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਨੇ ਖੁਦ ਨੂੰ ਗੋਲੀ ਮਾਰੀ ਹੈ, ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *