*ਵਿਜੀਲੈਂਸ ਬਿਊਰੋ ਵੱਲੋਂ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਆਈਫੋਨ ਬਰਾਮਦ*

पंजाब
Spread the love

ਚੰਡੀਗੜ, 25 ਜੂਨ: (ਦਾ ਮਿਰਰ ਪੰਜਾਬ)-ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੇ ਪੋਪਲੀ ਦੀ ਗਿ੍ਰਫਤਾਰੀ ਤੋਂ ਚਾਰ ਦਿਨ ਬਾਅਦ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 11, ਚੰਡੀਗੜ ਵਿਖੇ ਉਸ ਦੇ ਘਰ ਦੇ ਸਟੋਰ ਰੂਮ ‘ਚੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਐਪਲ ਆਈਫੋਨ, ਇੱਕ ਸੈਮਸੰਗ ਫੋਲਡ ਫੋਨ ਅਤੇ ਦੋ ਸੈਮਸੰਗ ਸਮਾਰਟਵਾਚਾਂ ਬਰਾਮਦ ਕੀਤੀਆਂ ਹਨ। 12 ਕਿਲੋਗ੍ਰਾਮ ਸੋਨੇ ਵਿੱਚ 9 ਸੋਨੇ ਦੀਆਂ ਇੱਟਾਂ (ਹਰੇਕ 1 ਕਿਲੋਗ੍ਰਾਮ), 49 ਸੋਨੇ ਦੇ ਬਿਸਕੁਟ ਅਤੇ 12 ਸੋਨੇ ਦੇ ਸਿੱਕੇ ਸ਼ਾਮਲ ਹਨ, ਜਦੋਂ ਕਿ 3 ਕਿਲੋ ਚਾਂਦੀ ਵਿੱਚ 3 ਚਾਂਦੀ ਦੀਆਂ ਇੱਟਾਂ (ਹਰੇਕ 1 ਕਿਲੋਗ੍ਰਾਮ) ਅਤੇ 18 ਚਾਂਦੀ ਦੇ ਸਿੱਕੇ (ਹਰੇਕ 10 ਗ੍ਰਾਮ) ਸ਼ਾਮਲ ਹਨ।

ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰਾਂ ਨੂੰ ਮਨਜੂਰੀ ਦੇਣ ਵਾਸਤੇ 7 ਲੱਖ ਰੁਪਏ ਦੀ ਰਿਸ਼ਵਤ ਵਜੋਂ 1 ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ 20 ਜੂਨ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਸ ਦੇ ਸਾਥੀ ਜਿਸਦੀ ਪਛਾਣ ਸੰਦੀਪ ਵਾਟਸ ਵਜੋਂ ਹੋਈ ਹੈ, ਨੂੰ ਵੀ ਜਲੰਧਰ ਤੋਂ ਗਿ੍ਰਫਤਾਰ ਕੀਤਾ ਗਿਆ ਸੀ।

ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬਿਆਨਾਂ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੇ ਘਰ ‘ਤੇ ਛਾਪੇਮਾਰੀ ਕੀਤੀ ਅਤੇ ਘਰ ਦੇ ਸਟੋਰ ਰੂਮ ਵਿੱਚ ਲੁਕਾ ਕੇ ਰੱਖਿਆ ਸੋਨਾ, ਚਾਂਦੀ ਅਤੇ ਮੋਬਾਈਲ ਫੋਨ ਬਰਾਮਦ ਕੀਤੇ।

Leave a Reply

Your email address will not be published. Required fields are marked *