*ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵੱਲੋਂ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫਤਾਰੀ ਦੀ ਸਖ਼ਤ ਨਿੰਦਾ*

पंजाब
Spread the love

ਜਲੰਧਰ,30 ਜੂਨ (ਦਾ ਮਿਰਰ ਪੰਜਾਬ)-ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ( ਪੀਸੀਜੇਯੂ) ਨੇ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਜ਼ੁਬੈਰ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਇੱਥੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਬਲਬੀਰ ਸਿੰਘ ਜੰਡੂ ਤੇ ਸਕੱਤਰ ਜਨਰਲ ਪਾਲ ਸਿੰਘ ਨੌਲੀ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਇਹ ਦੇਸ਼ ਦੇ ਲੋਕਤੰਤਰ ਪ੍ਰਣਾਲੀ ਨਾਲ ਇਹ ਕਿਨ੍ਹਾ ਕੋਝਾ ਮਜ਼ਾਕ ਹੈ ਕਿ ਜ਼ੁਬੈਰ ਨੂੰ ਉਸ ਦਿਨ ਕੀਤਾ ਗਿਆ ਜਿਸ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਸੁਰੱਖਿਆ ਲਈ ਵਚਨਬੱਧਤਾ `ਤੇ ਦਸਤਖਤ ਕੀਤੇ ਸਨ।ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਇੱਕ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੱਤਰਕਾਰ ਜੋ ਕੁਝ ਵੀ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ (ਪੱਤਰਕਾਰਾਂ) ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਬੁਲਾਰੇ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋਕਾਂ ਨੂੰ ਨਿਡਰ ਹੋ ਕੇ ਆਪਣੀ ਗੱਲ ਕਹਿਣ ਦੀ ਇਜਾਜ਼ਤ ਦਿੱਤੀ ਜਾਵੇ। 

 ਜੱਥੇਬੰਦੀ ਦੇ ਦੋਵੇਂ ਅਹੁਦੇਦਾਰਾਂ ਨੇ ਕਿਹਾ ਕਿ ਦੇਸ਼ ਵਿੱਚ ਪ੍ਰੈਸ ਕੋਲੋ ਵਿਚਾਰਾਂ ਦੇ ਪ੍ਰਗਟਾਵੇ ਦੇ ਅਧਿਕਾਰੇ ਖੋਹੇ ਜਾ ਰਹੇ ਹਨ।ਇਹ ਇੱਕ ਤਰ੍ਹਾਂ ਦੀ ਅਣਐਲਾਨੀ ਐਮਰਜੰਸੀ ਹੈ।ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ ਪਰ ਪਿਛਲੇ 8 ਸਾਲਾਂ ਤੋਂ ਮੁਲਕ ਵਿੱਚ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿੱਥੇ ਸਭ ਤੋਂ ਵੱਧ ਹਮਲੇ ਪੱਤਰਕਾਰਾਂ `ਤੇ ਹੋ ਰਹੇ ਹਨ।ਮਨੁੱਖੀ ਹੱਕਾਂ ਦੀ ਰਾਖੀ ਦੀ ਲੜਾਈ ਲੜਨ ਵਾਲੇ ਲੋਕਾਂ ਨੂੰ ਚੁਣ-ਚੁਣ ਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਵੀ ਧੱਜੀਆਂ ਉਡਾਈਆ ਜਾ ਰਹੀਆ ਹਨ।ਬਲਬੀਰ ਸਿੰਘ ਜੰਡੂ ਤੇ ਪਾਲ ਸਿੰਘ ਨੌਲੀ ਨੇ ਕਿਹਾ ਕਿ ਜ਼ੁਬੈਰ ਦੀ ਗ੍ਰਿਫਤਾਰੀ ਸੱਤਾਧਾਰੀ ਧਿਰ ਦੀ ਸ਼ਹਿ `ਤੇ ਹੋਈ ਹੈ।ਉਨ੍ਹਾਂ ਪੰਜਾਬ ਸਮੇਤ ਦੇਸ਼ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਇੱਕਜੁਟ ਹੋ ਕੇ ਪ੍ਰੈਸ ਦੀ ਅਜ਼ਾਦੀ ਦੀ ਲੜਾਈ ਲੜਨ।ਉਨ੍ਹਾਂ ਕਿਹਾ ਕਿ ਸਾਲ 2014 ਤੋਂ ਬਾਅਦ ਫੀਲਡ `ਚ ਕੰਮ ਕਰਦੇ ਪੱੱਤਰਕਾਰਾਂ `ਤੇ ਹਮਲੇ ਵਧੇ ਹਨ ਤੇ ਉਨ੍ਹਾਂ ਦੀਆਂ ਜਾਨਾਂ ਵੀ ਗਈਆਂ ਹਨ।

ਉਨ੍ਹਾਂ ਕਿਹਾ ਕਿ ਜੁਬੈਰ ਇੱਕ ਵਚਨਬੱਧ ਪੱਤਰਕਾਰ ਹੈ। ਉਸ ਨੇ ਦੇਸ਼ ਵਿੱਚ ਜਾਅਲੀ ਖ਼ਬਰਾਂ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।ਇਸ ਕਰਕੇ ਸੱਤਾਧਾਰੀ ਸ਼ਕਤੀਆਂ ਨੇ ਉਸ ਨੂੰ ਦੇਸ਼ ਦਾ ਦੁਸ਼ਮਣ ਬਣਾ ਕੇ ਪੇਸ਼ ਕੀਤਾ ਹੈ। ਜੁਬੈਰ ਦੀ ਗ੍ਰਿਫਤਾਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਤਾਧਾਰੀ ਧਿਰ ਪੱਤਰਕਾਰਾਂ ਕੋਲੋ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਖੋਹਣ ਤੱਕ ਕਿਸੇ ਵੀ ਹੱਦ ਤੱਕ ਜਾ ਰਹੀ ਹੈ ।

Leave a Reply

Your email address will not be published. Required fields are marked *