*ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਕਰਾਉਣਗੇ ਵਿਆਹ*

पंजाब
Spread the love

ਚੰਡੀਗੜ੍ਹ ( ਦਾ ਮਿਰਰ ਪੰਜਾਬ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਫਿਰ ਤੋਂ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣਗੇ ਜਾ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਭਗਵੰਤ ਮਾਨ ਦੇ ਮਾਤਾ ਜੀ ਅਤੇ ਭੈਣ ਜੀ ਵੱਲੋਂ ਇਹ ਰਿਸ਼ਤਾ ਕੀਤਾ ਗਿਆ ਹੈ।

ਵਿਆਹ ਸਮਾਗਮ ਦਾ ਪੂਰਾ ਪਰੋਗਰਾਮ ਬਹੁਤ ਹੀ ਸਾਦੇ ਤਰੀਕੇ ਨਾਲ ਰੱਖਿਆ ਗਿਆ ਹੈ , ਵਿਆਹ ਵਿੱਚ ਬਹੁਤ ਘੱਟ ਲੋਕਾਂ ਨੂੰ ਸੱਦਿਆ ਗਿਆ ਹੈ। ਵਿਆਹ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ੍ਰੀ ਅਰਵਿੰਦ ਕੇਜਰੀਵਾਲ ਵੀ ਪੁੱਜ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦਾ ਵਿਆਹ ਹੋਇਆ ਸੀ ਇਸ ਵਿਆਹ ਤੋ ਭਗਵੰਤ ਮਾਨ ਦੇ ਦੋ ਬੱਚੇ ਹਨ। ਪਹਿਲੇ ਵਿਆਹ ਵਿਚ ਭਗਵੰਤ ਮਾਨ ਦਾ ਤਲਾਕ ਹੋ ਚੁੱਕਾ ਹੈ ਉਨ੍ਹਾਂ ਦੀ ਪਤਨੀ ਇਸ ਸਮੇਂ ਅਮਰੀਕਾ ਵਿੱਚ ਆਪਣੇ ਬੱਚਿਆਂ ਨਾਲ ਰਹਿ ਰਹੀ ਹੈ।

Leave a Reply

Your email address will not be published. Required fields are marked *