*ਵਿਰੋਧ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ,ਮੱਤੇਵਾੜਾ ਪ੍ਰਾਜੈਕਟ ਹੋਵੇਗਾ ਰੱਦ *

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)-: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ। ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਵਿੱਚ ਫੈਸਲਾ ਲਿਆ ਹੈ। ਇਹ ਪ੍ਰਗਟਾਵਾ ਦਫ਼ਤਰ, ਮੁੱਖ ਮੰਤਰੀ, ਪੰਜਾਬ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਪਣੇ ਟਵੀਟਰ ਅਕਾਉਂਟ ਉੱਤੇ ਕੀਤਾ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਫੈਕਟਰੀ ਬਣਾਈ ਜਾਣੀ ਸੀ। ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ।

Leave a Reply

Your email address will not be published. Required fields are marked *