ਚੰਡੀਗਡ਼੍ਹ (ਦਾ ਮਿਰਰ ਪੰਜਾਬ )-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ । ਕਾਹਲੋਂ ਦਾ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਆਖਰੀ ਸਾਹ ਲਿਆ । ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ – ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਨਿਰਮਲ ਸਿੰਘ ਕਾਹਲੋਂ 1997 ਤੋਂ 2002 ਤੱਕ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਦਾ ਮੰਤਰੀ ਅਤੇ 2007 ਤੋਂ 2012 ਤੱਕ ਪੰਜਾਬ ਵਿਧਾਨ ਸਭਾ ਦਾ ਸਪੀਕਰ ਰਹੇ। ਉਨ੍ਹਾਂ ਉੱਤੇ ਇੱਕ ਭਰਤੀ ਘੁਟਾਲੇ ਦੇ ਕੇਸ ਵਿੱਚ ਦੋਸ਼ ਲਗਾਇਆ ਗਿਆ ਸੀ, ਪਰ ਬਾਅਦ ਵਿੱਚ ਅਦਾਲਤਾਂ ਦੁਆਰਾ ਬਰੀ ਕਰ ਦਿੱਤਾ ਗਿਆ ਸੀ।