*ਸਾਬਕਾ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਦੀ ਸੜਕ ਹਾਦਸੇ ਵਿੱਚ ਮੌਤ, ਬੇਟੀ ਗੰਭੀਰ ਰੂਪ ਵਿਚ ਜ਼ਖ਼ਮੀ*

पंजाब
Spread the love

ਜਲੰਧਰ 17 ਜੁਲਾਈ (ਦਾ ਮਿਰਰ ਪੰਜਾਬ) -ਸਾਬਕਾ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਦੀ ਦੇਰ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਉਨ੍ਹਾਂ ਦੀ ਪਤਨੀ, ਮਾਤਾ ਅਤੇ ਹੋਰ ਪਰਿਵਾਰਕ ਮੈਂਬਰ ਮਾਤਾ ਵੈਸ਼ਨੋ ਦੇਵੀ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।ਪ੍ਰਾਪਤ ਜਾਣਕਾਰੀ ਮੁਕੇਰੀਆ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਉਨ੍ਹਾਂ ਦੀ ਗੱਡੀ ਨੂੰ ਟਰੱਕ ਨੇ ਪਿੱਛੋ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਮਿੰਟੂ ਦੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ ਕਾਰ ‘ਚ ਬੈਠੀ ਇਕ ਹੋਰ ਛੋਟੀ ਬੱਚੀ ਦੀ ਲੱਤ ਟੁੱਟ ਗਈ ਹੈ। ਇੱਥੇ ਦੱਸ ਦੇਈਏ ਕਿ ਪਿਛਲੇ ਦਿਨੀਂ ਜਲੰਧਰ ਦੀ ਮਸ਼ਹੂਰ ਨਗੀਨਾ ਪੰਸਾਰੀ ਦੇ ਪਰਿਵਾਰਕ ਮੈਂਬਰ ਵੀ ਮਾਂ ਵੈਸ਼ਨੋ ਦੇਵੀ ਦਰਬਾਰ ਤੋਂ ਵਾਪਸ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *