*ਜਲੰਧਰ ਦੇ ਜੌਹਲ ਹਸਪਤਾਲ ‘ਚ ਕੁੱਟਮਾਰ ਦਾ ਮਾਮਲਾ ਫਿਰ ਗਰਮਾਇਆ*

पंजाब
Spread the love

*ਸਾਬਕਾ ਸੈਨਿਕਾਂ ਦੀ ਜਥੇਬੰਦੀ ਨੇ ਹਸਪਤਾਲ ਦੇ ਬਾਹਰ ਰੋਡ ਜਾਮ ਕੀਤਾ*

ਜਲੰਧਰ (ਦਾ ਮਿਰਰ ਪੰਜਾਬ)- ਬੀਤੇ ਦਿਨੀਂ ਸ਼ਹਿਰ ਦੇ ਮਸ਼ਹੂਰ ਜੌਹਲ ਹਸਪਤਾਲ ‘ਚ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ।ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਕੁੱਟਮਾਰ ‘ਚ ਸ਼ਾਮਲ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਅੱਜ ਜੌਹਲ ਹਸਪਤਾਲ ਦੇ ਐਮਡੀ ਡਾ.ਬੀ.ਐਸ.ਜੌਹਲ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕਰਕੇ ਇਸ ਵਿਸ਼ੇ ਬਾਰੇ ਜਾਣਕਾਰੀ ਦੇਣ ਪਹੁੰਚੇ। ਡਾ: ਜੌਹਲ ਨੇ ਦੋਸ਼ ਲਾਇਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੇ ਹਸਪਤਾਲ ‘ਚ ਸਟਾਫ਼ ਨਾਲ ਕੁੱਟਮਾਰ ਕੀਤੀ ਸੀ, ਉਨ੍ਹਾਂ ਵਿਅਕਤੀਆਂ ਨੇ ਸ਼ਰਾਬ ਪੀਤੀ ਸੀ, ਜਿਨ੍ਹਾਂ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਦੱਸ ਦੇਈਏ ਕਿ ਅੱਜ ਸਾਬਕਾ ਫੌਜੀਆਂ ਦੇ ਸੰਗਠਨ ਵਲੋਂ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ।

   ਇਸੇ ਘਟਨਾ ਦੇ ਸਬੰਧ ਵਿੱਚ ਅੱਜ ਜੌਹਲ ਹਸਪਤਾਲ ਦੇ ਡਾਕਟਰ ਬੀ.ਐਸ.ਜੋਹਲ ਮੈਨੇਜਮੈਂਟ ਦੇ ਨਾਲ ਪ੍ਰੈੱਸ ਕਾਨਫ਼ਰੰਸ ਕਰਨ ਲਈ ਪ੍ਰੈੱਸ ਕਲੱਬ ਪਹੁੰਚੇ ਅਤੇ ਹਸਪਤਾਲ ਦੀ ਬਾਕੀ ਸੀਸੀਟੀਵੀ ਵੀਡੀਓ ਮੀਡੀਆ ਨੂੰ ਪ੍ਰਦਾਨ ਕਰਦੇ ਹੋਏ ਸੇਵਾਮੁਕਤ ਫ਼ੌਜੀਆਂ ‘ਤੇ ਸ਼ਰਾਬ ਪੀ ਕੇ ਉਨ੍ਹਾਂ ਦੇ ਹਸਪਤਾਲ ਦੇ ਸਟਾਫ ਅਤੇ ਕਰਮਚਾਰੀਆਂ ‘ਤੇ ਹਮਲੇ ਤੇ ਦੋਸ਼ ਲਗਾਏ। ਡਾਕਟਰ ਜੌਹਲ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਮੌਤ ਹੋ ਗਈ ਸੀ, ਉਸ ਦੀ ਲਾਸ਼ ਉਥੋਂ ਚਲੀ ਗਈ ਸੀ ਅਤੇ ਉਸ ਤੋਂ ਬਾਅਦ ਆਏ ਸਾਬਕਾ ਸੈਨਿਕਾਂ ਨੇ ਸ਼ਰਾਬ ਪੀ ਕੇ ਹਸਪਤਾਲ ਵਿਚ ਹੰਗਾਮਾ ਕੀਤਾ, ਉਸ ਦੇ ਕਰਮਚਾਰੀਆਂ ਦੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਸੇਵਾਮੁਕਤ ਸਿਪਾਹੀ ਦੀ ਮੈਡੀਕਲ ਜਾਂਚ ਕਰਵਾਈ ਗਈ, ਜਿਸ ‘ਚ ਸ਼ਰਾਬ ਪੀਣ ਦੀ ਪੁਸ਼ਟੀ ਹੋਈ ਹੈ, ਜਿਸ ਤਹਿਤ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਹਸਪਤਾਲ ਦੇ ਬਾਹਰ ਪਾਰਕਿੰਗ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਣਕਾਰੀ ਵੀ ਮੀਡੀਆ ਨੂੰ ਦਿੱਤੀ ਗਈ ਅਤੇ ਕਿਹਾ ਕਿ ਉਕਤ ਵਿਅਕਤੀ ਪਹਿਲਾਂ ਹੀ ਉਨ੍ਹਾਂ ਦੀ ਪਾਰਕਿੰਗ ਵਿੱਚ ਖੜ੍ਹੇ ਵਿਅਕਤੀ ਦੀ ਕੁੱਟਮਾਰ ਕਰ ਰਹੇ ਸਨ ਅਤੇ ਹਸਪਤਾਲ ਦੇ ਅੰਦਰ ਆ ਕੇ ਮੁੜ ਮੁਲਾਜ਼ਮਾਂ ਦੀ ਕੁੱਟਮਾਰ ਕਰ ਰਹੇ ਸਨ।

Leave a Reply

Your email address will not be published. Required fields are marked *