ਜਲੰਧਰ : (ਦਾ ਮਿਰਰ ਪੰਜਾਬ)- ਜਲੰਧਰ ਦੇ ਕਾਂਗਰਸੀ ਨੇਤਾ ਅਤੇ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਮੇਜਰ ਸਿੰਘ ਇਕ ਵਾਰ ਫਿਰ ਮੁਸੀਬਤ ਵਿਚ ਫਸ ਗਏ ਹਨ। ਅਦਾਲਤ ਨੇ ਮੇਜਰ ਸਿੰਘ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਹਨ। ਇਹ ਵਾਰੰਟ ਇੱਕ ਆਰਟੀਆਈ ਕਾਰਕੁਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਦਰਜ ਹੋਇਆ ਸੀ। ਇਸ ਤੋਂ ਪਹਿਲਾਂ ਖਾਦੀ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਖ਼ਿਲਾਫ਼ ਥਾਣਾ ਬਾਰਾਦਰੀ ਵਿੱਚ ਬਲੈਕਮੇਲ ਕਰਨ ਦਾ ਕੇਸ ਦਰਜ ਕਰਵਾਇਆ ਸੀ। ਮੇਜਰ ਸਿੰਘ ਨੇ ਦੋਸ਼ ਲਾਇਆ ਸੀ ਕਿ ਆਰਟੀਆਈ ਕਾਰਕੁਨ ਨੇ ਉਸ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ। ਪਰ ਜਦੋਂ ਉਸ ਨੇ ਨਾ ਦਿੱਤਾ ਤਾਂ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦਾ ਮਾਮਲਾ ਥਾਣਾ ਸਦਰ ਵਿੱਚ ਚੱਲ ਰਿਹਾ ਸੀ, ਇਸੇ ਦੌਰਾਨ ਇੱਕ ਦਿਨ (16 ਦਸੰਬਰ) ਨੂੰ ਮੇਜਰ ਸਿੰਘ ਅਤੇ ਸਿਮਰਨਜੀਤ ਸਿੰਘ ਵਿਚਕਾਰ ਹੱਥੋਪਾਈ ਹੋ ਗਈ। ਇਸ ਝਗੜੇ ਵਿੱਚ ਸਿਮਰਨਜੀਤ ਦੇ ਨੱਕ ਦੀ ਹੱਡੀ ਟੁੱਟ ਗਈ। ਮੈਡੀਕਲ ਬੋਰਡ ਦੀ ਰਿਪੋਰਟ ਤੋਂ ਬਾਅਦ ਮਾਮਲੇ ਨੂੰ ਨਵਾਂ ਮੋੜ ਦਿੰਦਿਆਂ ਪੁਲਿਸ ਨੇ 34 ਦਿਨਾਂ ਬਾਅਦ ਗੰਭੀਰ ਸੱਟਾਂ ਮਾਰਨ ਦੀ ਰਿਪੋਰਟ ਦੇ ਆਧਾਰ ‘ਤੇ ਮੇਜਰ ਸਿੰਘ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 323 ਅਤੇ 325 ਤਹਿਤ ਮਾਮਲਾ ਦਰਜ ਕਰ ਲਿਆ ਸੀ। ਮੇਜਰ ਸਿੰਘ ‘ਤੇ ਗੈਰ-ਜ਼ਮਾਨਤੀ ਧਾਰਾ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਗੈਰ-ਜ਼ਮਾਨਤੀ ਧਾਰਾ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਵੀ ਮੇਜਰ ਸਿੰਘ ਨੇ ਅਦਾਲਤ ਤੋਂ ਜ਼ਮਾਨਤ ਲੈ ਲਈ ਸੀ। ਪਰ ਜਦੋਂ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਈ ਤਾਂ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਇਆ। ਇਨ੍ਹਾਂ ਸਾਰੀਆਂ ਦਲੀਲਾਂ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਦਾ ਬਹਾਨਾ ਮੰਨਦਿਆਂ ਜਿੱਥੇ ਮੇਜਰ ਸਿੰਘ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ, ਉੱਥੇ ਹੀ ਉਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤੇ ਗਏ ਹਨ। ਇੰਨਾ ਹੀ ਨਹੀਂ ਸਿਮਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਅਦਾਲਤ ਨੇ ਮੇਜਰ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਹੈ।
ਦੂਜੇ ਪਾਸੇ ਮੇਜਰ ਸਿੰਘ ਦੀਆਂ ਮੁਸੀਬਤਾਂ ਏਥੇ ਹੀ ਅੱਜ ਖਤਮ ਨਹੀਂ ਹੋਇਆ ਉਸਦੇ ਦਾਣਾ ਪਾਣੀ ਰੈਸਟੋਰੈਂਟ ਨੂੰ ਵੇਖ ਨਗਰ ਨਿਗਮ ਨੇ ਸੀਲ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਨਗਰ ਨਿਗਮ ਕਾਂਗਰਸ ਦੀ ਸਰਕਾਰ ਵੇਲੇ ਵੀ ਦਾਣਾ ਪਾਣੀ ਰੈਸਟੋਰੈਂਟ ਵਲੋਂ ਸੀਲ ਕੀਤਾ ਗਿਆ ਸੀ ਪਰ ਫਿਰ ਤੋਂ ਇਸ ਸੀਲ ਨੂੰ ਖੋਲ੍ਹ ਦਿਤਾ ਗਿਆ ਸੀ।





