ਜਲੰਧਰ 4 ਅਗਸਤ (ਦਾ ਮਿਰਰ ਪੰਜਾਬ)- ਇਸ ਸਮੇਂ ਜਲੰਧਰ ਦੇ ਇੰਡਸਟਰੀਅਲ ਏਰੀਆ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।ਇੰਡਸਟ੍ਰੀਅਲ ਏਰੀਆ ਸਥਿਤ ਯੂਕੋ ਬੈਂਕ ‘ਚ 20 ਲੱਖ ਰੁਪਏ ਦੀ ਲੁੱਟ ਨੇ ਪੂਰੇ ਇਲਾਕੇ ‘ਚ ਹੜਕੰਪ ਮਚਾ ਦਿੱਤਾ ਹੈ, ਦੱਸਿਆ ਜਾ ਰਿਹਾ ਹੈ ਕਿ ਕੁਝ ਨਕਾਬਪੋਸ਼ ਲੁਟੇਰੇ ਬੈਂਕ ਦੇ ਅੰਦਰ ਵੜੇ ਤੇ ਉਨ੍ਹਾਂ ਨੇ ਲੁੱਟ ਨੂੰ ਅੰਜ਼ਾਮ ਦਿੱਤਾ, ਇਹ ਲੁੱਟ ਇਕ ਔਰਤ ਕੋਲੋ ਹੋਈ ਹੈ,ਔਰਤ ਕੋਲ ਸੋਨੇ ਦੇ ਗਹਿਣੇ ਤੇ ਨਕਦੀ ਸੀ।ਲੁਟੇਰੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਬੈਂਕ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।





