ਚੰਡੀਗੜ੍ਹ( ਦਾ ਮਿਰਰ ਪੰਜਾਬ)-: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਸੀ।ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ । ਕੇਸ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ । ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ । ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ । ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਦਵਾਉਂਦਾ ਰਿਹਾ । ਉਸ ‘ ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਇਲਜ਼ਾਮ ਹੈ ।





