*ਜਲੰਧਰ ਵਿੱਚ ਤੜਕਸਾਰ ਦੋ ਨਰਸਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ ਦੂਜੀ ਗੰਭੀਰ ਜ਼ਖ਼ਮੀ*

देश पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਮਹਾਨਗਰ ਜਲੰਧਰ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਜਲੰਧਰ ਦੇ ਥਾਣਾ ਨੰਬਰ 6 ਅਧੀਨ ਪੈਂਦੇ ਸੰਘਾ ਚੌਂਕ ਨੇੜੇ ਸਥਿਤ ਪਰਲ ਆਈਜ਼ ਐਂਡ ਮੈਟਰਨਿਟੀ ਹੋਮ ਦੀ ਇੱਕ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਦੂਜੀ ਨਰਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਹਸਪਤਾਲ ਦੇ ਹੋਸਟਲ ਦੀ ਛੱਤ ‘ਤੇ ਦੋਵਾਂ ਨਰਸਾਂ ‘ਤੇ ਹਮਲਾ ਕੀਤਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਇੱਕ ਨਰਸ ਨੂੰ ਘਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ jalandhar ਦੇ ਸੰਘਾ ਚੌਂਕ ਨੇੜੇ ਸਥਿਤ ਪਰਲ ਆਈਜ਼ ਐਂਡ ਮੈਟਰਨਿਟੀ ਹੋਮ ਵਿੱਚ ਬਣੇ ਹੋਸਟਲ ਦੀ ਛੱਤ ‘ਤੇ ਹਫੜਾ-ਦਫੜੀ ਮਚ ਗਈ।ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਿਆਸ ਦੀ ਰਹਿਣ ਵਾਲੀ ਬਲਜਿੰਦਰ ਕੌਰ ਦੀ ਮੌਤ ਹੋ ਗਈ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

 ਹਸਪਤਾਲ ਵਿੱਚ ਕੰਮ ਕਰਦੀ ਨਰਸ ਨੇ ਦੱਸਿਆ ਕਿ ਬੀਤੇ ਦਿਨ ਜੋਤੀ ਦੀ ਤਬੀਅਤ ਠੀਕ ਨਹੀਂ ਸੀ ਜਿਸ ਕਰਕੇ ਉਹ ਕੰਮ ਲਈ ਹੇਠਾਂ ਨਹੀਂ ਆਈ।

 ਬੀਤੀ ਰਾਤ ਕਰੀਬ 2 ਵਜੇ ਜਦੋਂ ਦੂਸਰੀ ਨਰਸ ਉੱਪਰ ਗਈ ਤਾਂ ਉਸ ਨੇ ਦੇਖਿਆ ਕਿ ਉਹ ਹੈਰਾਨ ਰਹਿ ਗਈ। ਜੋਤੀ ਅਤੇ ਬਲਜਿੰਦਰ ਦੋਵੇਂ ਖੂਨ ਨਾਲ ਲੱਥਪੱਥ ਪਏ ਸਨ।

 ਹਸਪਤਾਲ ਦੇ ਸਟਾਫ਼ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਘਈ ਹਸਪਤਾਲ ਵਿਖੇ ਬਲਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਜੋਤੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

 ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਚਸ਼ਮਦੀਦਾਂ ਮੁਤਾਬਕ ਦੋਵੇਂ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਤਲ ਛੱਤ ਰਾਹੀਂ ਨਰਸਾਂ ਦੇ ਕਮਰੇ ਵਿੱਚ ਦਾਖਲ ਹੋਏ ਸਨ।

 ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਜਾਂਚ ਦੌਰਾਨ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਵੀ ਮਿਲਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *