*ਸਰਕਾਰੀ ਪ੍ਰਾਇਮਰੀ ਸਕੂਲ ਜੱਕੋਪੁਰ ਕਲਾਂ ਵਿੱਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ*

Uncategorized
Spread the love

ਲੋਹੀਆਂ ਖਾਸ (ਰਾਜੀਵ ਕੁਮਾਰ ਬੱਬੂ)…. ਅੱਜ *ਸਰਕਾਰੀ ਪ੍ਰਾਇਮਰੀ ਸਕੂਲ ਜੱਕੋਪੁਰ ਕਲਾਂ* ਵਿੱਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ *ਮਾਪੇ ਅਧਿਆਪਕ ਮਿਲਣੀ* ਆਯੋਜਿਤ ਕੀਤੀ ਗਈ ਇਸ ਵਿੱਚ ਬੱਚਿਆਂ ਦੇ ਮਾਪਿਆਂ smc ਕਮੇਟੀ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਸਾਹਿਬ ਅਤੇ ਪੰਚਾਇਤ ਮੈਂਬਰਾਂ ਨੇ ਸ਼ਿਰਕਤ ਕੀਤੀ, ਸਕੂਲ ਅਧਿਆਪਕਾਂ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਅਤੇ ਸਕੂਲ ਵਿੱਚ ਉਪਲਭਧ ਸਹੂਲਤਾਂ ਬਾਰੇ ਬੱਚਿਆਂ ਦੇ ਮਾਪਿਆਂ ਅਤੇ ਪੰਚਾਇਤ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਭਰਪੂਰ ਗਤੀਵਿਧੀਆਂ ਵੀ ਕਰਵਾਈਆ ਗਈਆ ਜਿਨ੍ਹਾਂ ਵਿਚ ਉਨ੍ਹਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਸਕੂਲ ਮੁਖੀ ਮੈਡਮ ਪਰਮਜੀਤ ਕੌਰ ਅਤੇ ਅਧਿਆਪਕ ਸਾਜਨ ਕੰਬੋਜ ਨੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ,ਸਕੂਲ ਮੁਖੀ ਪਰਮਜੀਤ ਕੌਰ ਤੋਂ ਇਲਾਵਾ ਸਾਜਨ ਕੰਬੋਜ, ਸਰਪੰਚ ਗੁਰਦੀਪ ਸਿੰਘ ਨੰਬਰਦਾਰ, ਮੇਜਰ ਸਿੰਘ ਮੈਂਬਰ ਪੰਚਾਇਤ, ਗੁਰਮੇਲ ਸਿੰਘ ਮੈਂਬਰ ਪੰਚਾਇਤ, ਬਲਜੀਤ ਸਿੰਘ, ਰਾਹੁਲ ਸਿੰਘ, ਬਿੰਨੀ ਤੋਂ ਇਲਾਵਾ ਵਿਦਿਆਰਥੀ ਅਤੇ ਮਾਪੇ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *