*ਇੰਨੋਸੈਂਟ ਹਾਰਟਸ ਗਰੁੱਪ ਵਿੱਚ ਮਨਾਇਆ ਗਿਆ ਅਧਿਆਪਕ ਦਿਵਸ– ਵਿਦਿਆਰਥੀਆ ਨੇ ਆਪਣੇ ਅਧਿਆਪਕਾਂ ਦੇ ਪ੍ਰਤੀ ਕੀਤਾ ਸਨਮਾਨ ਵਿਅਕਤ*

Uncategorized
Spread the love

ਜਲੰਧਰ ( ਦਾ ਮਿਰਰ ਪੰਜਾਬ)-ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਤੇ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਨੂੰ ਇੰਨੋਸੈਂਟ ਹਾਰਟਸ ਗਰੁੱਪ ਦੇ ਸਕੂਲਾਂ (ਜੀਐਮਟੀ, ਲੋਹਾਰਾਂ, ਕੈਂਟ ਜੰਡਿਆਲਾ ਰੋਡ,ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਮੈਨੇਜਮੈਂਟ ਕਾਲਜ ਅਤੇ ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਵਿੱਚ  ਵਿਦਿਆਰਥੀਆਂ ਨੇ ਅਧਿਆਪਕਾਂ ਦੇ ਨਿਰੰਤਰ ਮਾਰਗ-ਦਰਸ਼ਨ,ਸਮਰਪਣ ਅਤੇ ਆਪਣੇ ਜੀਵਨ ਕਾਲ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਦਰਸਾਉਂਦੇ ਹੋਏ ਟੀਚਰ ਇਸ ਮਾਈ ਹੀਰੋ’ਥੀਮ ਦੇ ਅੰਤਰਗਤ ਬਹੁਤ ਸਾਰੀਆਂ ਗਤੀਵਿਧੀਆਂ ਦੁਆਰਾ ਉਨ੍ਹਾਂ ਦੇ ਪ੍ਰਤੀ ਆਪਣਾ ਸਨਮਾਨ ਵਿਅਕਤ ਕੀਤਾ। ਵਿਦਿਆਰਥੀਆਂ ਨੇ ਅਧਿਆਪਕਾਂ ਤੋਂ ਕੇਕ ਕਟਵਾਇਆ ,ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਕਾਰਡ ਬਣਾਏ ਅਤੇ ਉਨ੍ਹਾਂ ਉਤੇ ਬਹੁਤ ਸੁੰਦਰ ਸੰਦੇਸ਼ ਲਿਖੇ। ਇਸ ਦੇ ਨਾਲ ਨਾਲ ਗਾਇਨ ,ਕਵਿਤਾ, ਨਿ੍ਰੱਤ  ਦੁਆਰਾ ਉਹਨਾਂ ਨੇ ਆਪਣੇ ਮਨ ਦੇ ਭਾਵਾਂ ਨੂੰ ਆਪਣੇ ਅਧਿਆਪਕਾਂ ਦੇ ਸਾਹਮਣੇ ਪ੍ਰਸਤੁਤ ਕੀਤਾ।ਇੰਨੋਕਿਡਜ਼ ਦੇ ਨੰਨ੍ਹੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ  ਬੈਜ ਲਗਾਏ, ਛੋਟੇ ਛੋਟੇ ਹੱਥਾਂ ਦੇ ਨਾਲ ਸੁੰਦਰ ਸੰਦੇਸ਼ ਲਿਖ ਕੇ ਬਣਾਏ ਹੋਏ ਕਾਰਡਸ ਆਪਣੀਆਂ ਅਧਿਆਪਕਾਂਵਾਂ ਨੂੰ ਦਿੱਤੇ। ਇਸ ਮੌਕੇ ਉੱਤੇ ਅਧਿਆਪਕਾਂ ਦੇ ਲਈ ਬਹੁਤ ਸਾਰੀਆਂ ਗਤੀਵਿਧੀਆਂ ਅਤੇ ਫਨ ਗੇਮਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਅਧਿਆਪਕਾਂ ਨੂੰ ਇਨਾਮ ਦਿੱਤੇ ਗਏ। ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾਕਟਰ ਅਨੂਪ ਬੌਰੀ ਨੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਧਿਆਪਕ  ਉੱਨਤ ਸਮਾਜ ਦਾ ਨਿਰਮਾਣ ਕਰਦੇ ਹਨ। ਉਨ੍ਹਾਂ ਨੇ  ਵਿਦਿਆਰਥੀਆਂ ਦੇ ਜੀਵਨ ਵਿੱਚ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ।ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਧਿਆਪਕ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।ਵਿਦਿਆਰਥੀਆਂ  ਵਿੱਚ ਗਿਆਨ ਦਾ ਪ੍ਰਕਾਸ਼ ਦਿਖਾਉਣ ਵਾਲੇ ਸਾਰੇ ਅਧਿਆਪਕ ਪ੍ਰਸੰਸਾ ਅਤੇ ਵਧਾਈ ਦੇ ਪਾਤਰ ਹਨ।

Leave a Reply

Your email address will not be published. Required fields are marked *