ਬਿਆਸ (ਦਾ ਮਿਰਰ ਪੰਜਾਬ) : ਇੱਥੇ ਡੇਰਾ ਰਾਧਾ ਸਵਾਮੀ ਪੈਰੋਕਾਰਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ ਵਿੱਚ ਕਈ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਆ ਰਹੀ ਹੈ। ਜਖਮੀਆਂ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਸਿਵਲ ਹਸਪਤਾਲ ਅੰਮਿ੍ਤਸਰ ਦਾਖਿਲ ਕਰਵਾਇਆ ਗਿਆ ਹੈ।ਇਹ ਝੜਪ ਗਾਵਾਂ ਨੂੰ ਲੈ ਕੇ ਹੋਈ ਦੱਸੀ ਜਾ ਰਹੀ ਹੈ। ਸਿਵਲ ਸਰਜਨ ਡਾ ਚਰਨਜੀਤ ਸਿੰਘ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਾਰੇ ਜ਼ਖ਼ਮੀ ਇਲਾਜ ਅਧੀਨ ਹਨ ਪਰ ਕਿਸੇ ਦੇ ਮੌਤ ਹੋਣ ਸਬੰਧੀ ਚੱਲ ਰਹੀ ਅਫਵਾਹ ਸੱਚ ਨਹੀਂ ਹੈ।ਇਸ ਝਗੜੇ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਪਹੁੰਚ ਗਈ। ਇਸ ਦੌਰਾਨ ਲੋਕਾਂ ਨੂੰ ਖਦੇੜਨ ਲਈ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ। ਖਬਰ ਲਿਖੇ ਜਾਣ ਤੱਕ ਕਿਸ ਕਾਰਨ ਇਹ ਝਗੜਾ ਹੋਇਆ ਇਸ ਬਾਰੇ ਪਤਾ ਨਹੀਂ ਲੱਗ ਸਕਿਆ।