ਲੋਹੀਆਂ ਖਾਸ (ਰਾਜੀਵ ਕੁਮਾਰ ਬੱਬੂ)-ਡੀ ਐਸ ਪੀ ਸ਼ਾਹਕੋਟ ਗੁਰਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਣਾ ਲੋਹੀਆਂ ਖਾਸ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਪਾਸੋਂ 80 ਕਿਲੋ ਚੂਰਾ ਪੋਸਤ ਅਤੇ ਬਿਨਾ ਨੰਬਰੀ ਮੋਟਰ ਸਾਈਕਲ ਕਾਬੂ ਕੀਤਾ ਗਿਆ। ਜਿਸ ਦਾ ਥਾਣਾ ਲੋਹੀਆਂ ਮੁੱਖੀ ਸੁਖਦੇਵ ਸਿੰਘ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਏ ਐਸ ਆਈ ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਦੋਸ਼ੀ ਤਰਸੇਮ ਸਿੰਘ ਉਰਫ ਸ਼ੰਮੀ ਪੁੱਤਰ ਫੌਜਾ ਸਿੰਘ ਵਾਸੀ ਮੰਡਾਲਾ ਛੰਨਾ ਪਸੋ 80 ਕਿਲੋ ਚੂਰਾ ਪੋਸਤ ਤੇ ਮੋਟਰਸਾਈਕਲ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।





