*ਫਗਵਾੜਾ ਗੇਟ ਸਥਿਤ ਹੋ ਰਹੀ ਹੈ ਨਾਜਾਇਜ਼ ਬਿਲਡਿੰਗ ਦੀ ਉਸਾਰੀ*

देश पंजाब
Spread the love

ਜਲੰਧਰ (ਦਾ ਮਿਰਰ ਪੰਜਾਬ )-ਜਿਸ ਸਮੇਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਰਾਜ ਕਰਨਾ ਸ਼ੁਰੂ ਕੀਤਾ ਹੈ ਉਸ ਸਮੇਂ ਤੋਂ ਹੀ ਜਲੰਧਰ ਵਿਚ ਨਾਜਾਇਜ਼ ਬਿਲਡਿੰਗਾਂ ਦੀਆਂ ਉਸਾਰੀਆਂ ਵੱਡੇ ਪੱਧਰ ਤੇ ਹੋ ਰਹੀਆਂ ਹਨ ਇਸ ਕਾਰਨ ਰੋਜ਼ਾਨਾ ਹੀ ਸਰਕਾਰ ਨੂੰ ਵੱਡੇ ਪੱਧਰ ਤੇ ਚੂਨਾ ਲੱਗ ਰਿਹਾ ਹੈ ।ਨਗਰ ਨਿਗਮ ਦੇ ਅਧਿਕਾਰੀ ਅਤੇ ਮੁਲਾਜ਼ਮ ਗਹਿਰੀ ਨੀਂਦ ਵਿਚ ਸੁੱਤੇ ਹੋਏ ਹਨ ।ਇਸੇ ਤਰ੍ਹਾਂ ਦਾ ਹੀ ਇਕ ਨਾਜਾਇਜ਼ ਬਿਲਡਿੰਗਾਂ ਦਾ ਮਾਮਲਾ ਫਗਵਾੜਾ ਗੇਟ ਸਥਿਤ ਚੱਢਾ ਮੋਬਾਇਲ ਹਾਊਸ ਦੇ ਨਜ਼ਦੀਕ ਦਾ ਹੈ ਜਿੱਥੇ ਇਕ ਬਿਲਡਿੰਗ ਦੀ ਉਸਾਰੀ ਵੱਡੇ ਪੱਧਰ ਤੇ ਕੀਤੀ ਗਈ ਕਈ ਅਖ਼ਬਾਰਾਂ ਵਿੱਚ ਇਸ ਸਬੰਧੀ ਖ਼ਬਰਾਂ ਵੀ ਲੱਗੀਆਂ ਪਰ ਨਗਰ ਨਿਗਮ ਦੇ ਅਧਿਕਾਰੀ ਅਤੇ ਮੁਲਾਜ਼ਮਾਂ ਨੇ ਇਸ ਬਿਲਡਿੰਗ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ , ਹੁਣ ਇਹ ਬਿਲਡਿੰਗ ਬਿਲਕੁਲ ਤਿਆਰ ਹੋ ਗਈ ਹੈ ਅਤੇ ਬਿਲਡਿੰਗ ਮਾਲਕਾਂ ਨੇ ਇਸ ਵਿੱਚ ਆਪਣਾ ਕਾਰੋਬਾਰ ਵੀ ਸ਼ੁਰੂ ਕਰ ਦਿੱਤਾ ਹੈ ,ਹੁਣ ਪਤਾ ਲੱਗਾ ਹੈ ਕਿ ਇਸ ਦੁਕਾਨ ਦੇ ਬਿਲਕੁਲ ਨਜ਼ਦੀਕ ਇਕ ਹੋਰ ਬਿਲਡਿੰਗ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ ਜਿਸ ਦੀਆਂ ਨੀਹਾਂ ਤਿਆਰ ਹੋਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਬਿਲਡਿੰਗ ਦਾ ਕਾਰੋਬਾਰ ਤੇਜ਼ੀ ਨਾਲ ਚੱਲ ਰਿਹਾ ਹੈ । ਇਸ ਬਿਲਡਿੰਗ ਦੀ ਸ਼ਿਕਾਇਤ ਆਰਟੀਆਈ ਐਕਟੀਵਿਸਟ ਵੱਲੋਂ ਕਰਨ ਦੀ ਤਿਆਰੀ ਕਰ ਲਈ ਗਈ ਹੈ ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਸੀ ਉਸ ਸਮੇਂ ਉਨ੍ਹਾਂ ਨੇ ਕਿਹਾ ਸੀ ਕਿ ਨਾਜਾਇਜ਼ ਬਿਲਡਿੰਗਾਂ ਦੀਆਂ ਉਸਾਰੀਆਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਦੂਜੇ ਪਾਸੇ ਨਜਾਇਜ਼ ਬਿਲਡਿੰਗਾਂ ਦੀਆਂ ਉਸਾਰੀਆਂ ਧੜਾਧੜ ਹੋ ਰਹੀਆਂ ਹਨ ਪਰ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋ ਰਹੀ ਅਤੇ ਧੋਖੇਬਾਜ਼ ਮੌਜਾਂ ਲੁੱਟ ਰਹੇ ਹਨ।

Leave a Reply

Your email address will not be published. Required fields are marked *