*ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ, ਕੌਮੀ ਮੀਤ ਪ੍ਰਧਾਨ ਜਾਂ ਰਾਜਪਾਲ ਦੀ ਮਿਲ ਸਕਦੀ ਹੈ ਜਿੰਮੇਵਾਰੀ*

देश पंजाब
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਗਿਆ ਹੈ। ਉਹ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕਿਰਨ ਰਿਜਿਜੂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਹੁਣ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਕੌਮੀ ਮੀਤ ਪ੍ਰਧਾਨ ਜਾਂ ਕਿਸੇ ਸੂਬੇ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।  

Leave a Reply

Your email address will not be published. Required fields are marked *