*ਨਜਾਇਜ਼ ਪਰਚਿਆਂ ਦੇ ਵਿਰੋਧ ’ਚ ਬਸਪਾ ਐਸਐਸਪੀ ਦਫਤਰ ਸਾਹਮਣੇ ਕਰੇਗੀ ਪ੍ਰਦਰਸ਼ਨ : ਐਡਵੋਕੇਟ ਬਲਵਿੰਦਰ ਕੁਮਾਰ*

देश पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਖਾਸਕਰ ਜਲੰਧਰ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਇਨਸਾਫ ਕਰਨ ਦੀ ਬਜਾਏ ਬੇਇਨਸਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸਕਰ ਹਲਕਾ ਕਰਤਾਰਪੁਰ ਵਿੱਚ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪ੍ਰਭਾਵ ਹੇਠ ਲੋਕਾਂ ’ਤੇ ਨਜਾਇਜ਼ ਪਰਚੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਹੋਰ ਵਿਧਾਨਸਭਾ ਹਲਕਿਆਂ ਵਿੱਚ ਕੀਤਾ ਜਾ ਰਿਹਾ ਹੈ। ਆਮ ਲੋਕਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ ਤੇ ਪੁਲਿਸ ਥਾਣਿਆਂ ’ਚ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਹੈ। ਸੱਤਾਧਾਰੀ ਧਿਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਬੇਇਨਸਾਫੀਆਂ ਖਿਲਾਫ ਬਸਪਾ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਪ੍ਰਦਰਸ਼ਨ 28 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਐਸਐਸਪੀ ਜਲੰਧਰ ਦਿਹਾਤੀ ਦੇ ਦਫਤਰ ਸਾਹਮਣੇ ਕੀਤਾ ਜਾਵੇਗਾ।

Leave a Reply

Your email address will not be published. Required fields are marked *