*ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ,ਬੀਬੀ ਜਗੀਰ ਕੌਰ ਸਸਪੈਂਡ*

देश पंजाब
Spread the love

ਚੰਡੀਗੜ੍ਹ( ਦਾ ਮਿਰਰ ਪੰਜਾਬ )- ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਹੈ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ ਜਿਸ ਵਿਚ SGPC ਪ੍ਰਧਾਨ ਦੇ ਮੁੱਦੇ ‘ਤੇ ਚਰਚਾ ਹੋਈ। ਇਸ ਮੀਟਿੰਗ ‘ਚ ਸੁਰਜੀਤ ਸਿੰਘ ਰੱਖੜਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਨਾਲ ਬੀਤੇ ਦਿਨ ਹੋਈ ਮੀਟਿੰਗ ਦੀ ਰਿਪੋਰਟ ਸੌਂਪ ਦਿੱਤੀ। ਇਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਇਹ ਸਖ਼ਤ ਫ਼ੈਸਲਾ ਲਿਆ ਹੈ।

Leave a Reply

Your email address will not be published. Required fields are marked *