ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 05-11-2022 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਮਿਤੀ 05-11-2022 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।