*ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਚੋਣਾਂ ਲਈ ਉਮੀਦਵਾਰ ਬਣਾਇਆ*

देश पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ )-ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਰੰਪਰਾ ਨੂੰ ਬਦਲਦੇ ਹੋਏ ਚੋਣਾਂ ਤੋਂ ਠੀਕ ਚਾਰ ਦਿਨ ਪਹਿਲਾਂ ਮੌਜੂਦਾ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਹੈ।ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਕੀਤਾ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਲੰਬੀ ਵਿਚਾਰ-ਚਰਚਾ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਤਰੀਕ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

Leave a Reply

Your email address will not be published. Required fields are marked *