ਅੰਮ੍ਰਿਤਸਰ (ਦਾ ਮਿਰਰ ਪੰਜਾਬ)-ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਮਾਰ ਦਿੱਤੀ ਗਈ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ‘ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ ‘ਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੂਰੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ।
