ਚੰਡੀਗੜ੍ਹ , 7 ਨਵੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਹੈ ਅਨੁਸ਼ਾਸ਼ਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੀ ਗੱਲਬਾਤ ਰੱਖਣ ਦਾ ਮੌਕਾ ਦਿੱਤਾ ਸੀ ਪਰ ਉਹ ਹਾਜ਼ਰ ਨਹੀਂ ਹੋਏ।
ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੇਸ਼ ਨਾ ਹੋਣ ਕਾਰਨ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਬੀਬੀ ਜਗੀਰ ਕੌਰ ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।





